ਗੁਰਦਾਸਪੁਰ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਚੌੜਾ ਕਲਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਚੌੜਾ ਕਲਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
  • PublishedAugust 29, 2024

ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਕਲਾਨੌਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਕਲਾਨੌਰ/ਗੁਰਦਾਸਪੁਰ, 29 ਅਗਸਤ 2024 (ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਬਲਾਕ ਕਲਾਨੌਰ ਦੇ ਪਿੰਡ ਚੌੜਾ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਚੌੜਾ ਕਲਾਂ ਦੇ ਵਸਨੀਕਾਂ ਦੇ ਨਾਲ ਪਿੰਡ ਚੌੜਾ ਖ਼ੁਰਦ, ਛੋਡ, ਗੱਡੀਆ ਕਲਾਂ, ਮਾਲੂਮੂਆਂ, ਕੂਕਰ ਛੋਡ ਦੇ ਵਸਨੀਕਾਂ ਨੇ ਭਾਗ ਲਿਆ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਅਤੇ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ ਵੱਲੋਂ ਇਸ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਗਿਆ।

ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖੱਜਲ-ਖ਼ੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫ਼ਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਬਰੂਹਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅੰਦਰ ਉੱਚ ਗੁਣਵੱਤਾ ਮੈਟੀਰੀਅਲ ਦੀ ਵਰਤੋਂ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਵੱਲੋਂ ਲਗਾਏ ਗਏ ਕਾਊਂਟਰਾਂ ਦਾ ਦੌਰਾ ਵੀ ਕੀਤਾ।

Written By
The Punjab Wire