‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕਰਨਾ-ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 30 ਅਗਸਤ 2024 ( ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਵਿਸ਼ੇਸ ਤੌਰ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ ਗੁਰਦਾਸਪੁਰ ਕਰਮਜੀਤ ਸਿੰਘ, ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਇਸ ਵਿਸ਼ੇਸ ਕੈਂਪ ਵਿੱਚ ਨੌਸ਼ਹਿਰਾ ਮੱਝਾ ਸਿੰਘ ਦੇ ਵਸਨੀਕਾਂ ਦੇ ਨਾਲ ਪਿੰਡ ਡੁਡੀਪੁਰ, ਸੁਚੇਤਗੜ੍ਹ, ਥੇਹ ਗੁਲਾਮ ਨਬੀ ਅਤੇ ਪੱਤੀ ਉੱਪਲ ਦੇ ਵਸਨੀਕਾਂ ਨੇ ਭਾਗ ਲਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਵੱਲੋਂ ਇਸ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ ਵਾਰਡਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਇਹੀ ਹੈ ਕਿ ਲੋਕ ਆਪਣੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਮੌਕੇ ’ਤੇ ਹੀ ਬਿਨੈਕਾਰਾਂ ਕੋਲੋਂ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ‘ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕਰਨ ਅਤੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ।
ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾ ਦਾ ਅੱਜ ਦੇ ਕੈਂਪ ਵਿੱਚ ਮੌਕੇ ਤੇ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਦਫਤਰਾਂ ਦੇ ਚੱਕਰ ਨਹੀ ਮਾਰਨੇ ਪਏ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੱਲ ਕਰਨਾ, ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਹੈ।
ਵਿਸ਼ੇਸ ਕੈਂਪ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਗਿਆ।