ਤਰਨਤਾਰਨ ਦਾ ਜਵਾਨ ਕੁਲਦੀਪ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਨੇ ਕੀਤਾ ਸਲਾਮ
ਤਰਨਤਾਰਨ, 4 ਸਤੰਬਰ 2024 (ਦੀ ਪੰਜਾਬ ਵਾਇਰ)। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇ ਫੌਜੀ ਜਵਾਨ ਕੁਲਦੀਪ ਸਿੰਘ ਜੋ ਕਿ ਜੰਮੂ ਦੀ ਸੁੰਜਵਾਂ ਚੌਂਕੀ ‘ਤੇ ਦੇਸ਼ ਦੀ ਰਾਖੀ ਕਰਦਾ ਹੋਇਆ ਸ਼ਹੀਦੀ ਪਾ ਗਿਆ ਸੀ ਦੇ ਪਰਿਵਾਰ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੱਖ ਦਾ ਪ੍ਰਗਟਾਵਾ ਕਰਦੇ ਹੋਏ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਮੁੱਖ ਮੰਤਰੀ ਵੱਲੋਂ ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਅਤੇ ਸਿਦਕ ਨੂੰ ਦਿਲੋਂ ਸਲਾਮ ਕੀਤਾ ਗਿਆ ਹੈ ਅਤੇ ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੇ ਹੋਣ ਦੀ ਗੱਲ ਆਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਦੀ ਵੀ ਭਰੋਸਾ ਦਿੱਤਾ ਹੈ।
ਦੱਸਣਯੋਗ ਹੈ ਕਿ ਤਰਨਤਾਰਨ ਦੇ ਪਿੰਡ ਬੁਰਜ ‘ਚ ਫੌਜ ਦੇ ਜਵਾਨ ਕੁਲਦੀਪ ਸਿੰਘ ਜੰਮੂ-ਕਸ਼ਮੀਰ ਦੇ ਸੁੰਜਵਾਂ ਮਿਲਟਰੀ ਸਟੇਸ਼ਨ ‘ਤੇ ਸੋਮਵਾਰ ਨੂੰ ਕੈਂਪ ਦੇ ਬਾਹਰ ਕੁਝ ਦੂਰੀ ਤੋਂ ਸ਼ੱਕੀ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਸੀ।
ਇਹ ਹਮਲਾ ਕੈਂਪ ਦੇ ਸੈਂਟਰੀ ਪੋਸਟ ਖੇਤਰ ਦੇ ਨੇੜੇ ਹੋਇਆ, ਜਿਸ ਦਾ ਬਚਾਅ 36 ਇਨਫੈਂਟਰੀ ਬ੍ਰਿਗੇਡ ਨੇ ਕੀਤਾ।
ਅਧਿਕਾਰੀਆਂ ਨੇ ਦੱਸਿਆ, ”ਅੱਤਵਾਦੀਆਂ ਵੱਲੋਂ ਤਿੰਨ ਰਾਉਂਡ ਫਾਇਰ ਕੀਤੇ ਗਏ ਅਤੇ ਜਵਾਬੀ ਕਾਰਵਾਈ ‘ਚ ਫੌਜ ਨੇ ਚਾਰ ਰਾਉਂਡ ਫਾਇਰ ਕੀਤੇ।
ਸ਼ਹੀਦ ਕੁਲਦੀਪ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਪਿੰਡ ਪੁੱਜਣਾ ਹੈ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੁਲਦੀਪ ਸਿੰਘ ਦੇ ਦੋਵੇਂ ਭਰਾ ਫੌਜ ਵਿੱਚ ਨੌਕਰੀ ਕਰਦੇ ਹਨ।