Close

Recent Posts

ਗੁਰਦਾਸਪੁਰ ਰਾਜਨੀਤੀ

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ
  • PublishedSeptember 4, 2024

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਹੀਰਾ ਸਿੰਘ ਗਾਬੜੀਆ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਸ਼ਹਿਰ ਤੇ ਬਰਨਾਲਾ ਦਿਹਾਤੀ ਇਲਾਕਿਆਂ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ

ਚੰਡੀਗੜ੍ਹ, 4 ਸਤੰਬਰ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।

ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Written By
The Punjab Wire