ਗੁਰਦਾਸਪੁਰ

ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣਾ ਸਮੇਂ ਦੀ ਅਹਿਮ ਲੋੜ-ਚੇਅਰਮੈਨ ਰਮਨ ਬਹਿਲ

ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣਾ ਸਮੇਂ ਦੀ ਅਹਿਮ ਲੋੜ-ਚੇਅਰਮੈਨ ਰਮਨ ਬਹਿਲ
  • PublishedSeptember 7, 2024

ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਕਰਵਾਏ ਗਏ ਗਿੱਧਾ ਭੰਗੜਾ ਮੁਕਾਬਲੇ ਚ ਵੱਡੀ ਗਿਣਤੀ ਚ ਵਿਦਿਆਰਥੀਆਂ ਨੇ ਲਿਆ ਭਾਗ

ਗੁਰਦਾਸਪਰ, 07 ਸੰਤਬਰ 2024 (ਦੀ ਪੰਜਾਬ ਵਾਇਰ )। ਅੱਜ ਗੁਰਦਾਸਪੁਰ ਦੇ ਸਿੱਖਕ ਅਦਾਰੇ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪੋ ਆਪਣੇ ਗਿੱਧੇ ਤੇ ਭੰਗੜੇ ਦੇ ਜੋਹਰ ਦਿਖਾਏ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ।ਸੀਬੀਏ ਇਨਫੋਟੈਕ ਗੁਰਦਾਸਪੁਰ ਪਹੁੰਚਣ ਤੇ ਚੇਅਰਮੈਨ ਰਮਨ ਬਹਿਲ ਦਾ ਪ੍ਰਬੰਧਕਾਂ ਵੱਲੋਂ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਨਾਮਵਰ ਅਦਾਰੇ ਸੀਬੀਏ ਇਨਫੋਟੈਕ ਵੱਲੋਂ ਲਗਾਤਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਆਪਣੇ ਸੱਭਿਆਚਾਰ ਦੇ ਨਾਲ ਜੋੜਨ ਦਾ ਵੀ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਜਿਹੇ ਸਮਾਗਮ ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਬਹੁਤ ਸਹਾਈ ਹੁੰਦੇ ਹਨ ਅਤੇ ਅੱਜ ਸਮੇਂ ਦੀ ਲੋੜ ਹੈ ਕਿ ਨੋਜਵਾਨ ਪੀੜੀ ਆਪਣੇ ਅਮੀਰ ਵਿਰਸੇ ਨਾਲ ਵੱਧ ਤੋਂ ਵੱਧ ਜੁੜਨ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਜੋ ਬੱਚਿਆਂ ਦੇ ਗਿੱਧੇ ਤੇ ਭੰਗੜੇ ਦੇ ਮੁਕਾਬਲੇ ਹੋਏ ਹਨ ਉਹਨਾਂ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ ਹੈ।

ਗੱਲਬਾਤ ਦੌਰਾਨ ਸੀਬੀਏ ਇਨਫੋਰਟੈਕ ਦੇ ਚੇਅਰਪਰਸਨ ਮੈਡਮ ਸਿਮਰਨ ਨੇ ਕਿਹਾ ਕਿ ਸੀਬੀ ਇਨਫੋਰਟੈਕ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ ਉਹਨਾਂ ਨੂੰ ਇੱਕ ਚੰਗੇ ਸਮਾਜ ਸੇਵੀ ਬਣਾਉਣਾ ਵੀ ਹੈ। ਮੈਡਮ ਸਿਮਰਨ ਨੇ ਕਿਹਾ ਕਿ ਸਾਨੂੰ ਆਪਣੇ ਪੰਜਾਬ ਦੇ ਪੁਰਾਤਨ ਵਿਰਸੇ ਤੇ ਸੱਭਿਆਚਾਰ ਦੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਅਤੇ ਸਾਡੇ ਰਵਾਇਤੀ ਨਾਚ ਜਿਵੇਂ ਗਿੱਧਾ ਤੇ ਭੰਗੜਾ ਦੀ ਬੱਚਿਆਂ ਨੂੰ ਵੱਧ ਤੋਂ ਵੱਧ ਟ੍ਰੇਨਿੰਗ ਦੇਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀ ਲੋਕ ਸੰਸਕ੍ਰਿਤੀ ਨੂੰ ਅੱਗੇ ਵਧਾ ਸਕੀਏ। ਅੱਜ ਦੇ ਇਸ ਸਮਾਗਮ ਵਿੱਚ ਅਦਾਰੇ ਆਜ ਤੱਕ ਆਮਨੇ ਸਾਹਮਣੇ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ।

ਸੀਬੀਏ ਇਨਫੋਟੈਕ ਦੇ ਐਮ.ਡੀ ਇੰਜੀਨੀਅਰ ਸੰਦੀਪ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਸੀਬੀਆਈ ਇਨਫੋਟੈਕ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਹਨਾਂ ਦਾ ਉਤਸ਼ਾਹ ਵਧਾਇਆ ਹੈ। ਗੱਲਬਾਤ ਦੌਰਾਨ ਇੰਜੀਨੀਅਰ ਸੰਦੀਪ ਕੁਮਾਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਪੁਰਾਤਨ ਸੱਭਿਆਚਾਰ ਨਾਲ ਜੋੜਨ ਦੇ ਲਈ ਵੱਡੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਤੇ ਸੀਬੀ ਇਨਫੋਟੈਕ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਚੇਅਰਮੈਨ ਰਮਨ ਬਹਿਲ ਦੇ ਇਲਾਵਾ ਜੇਤੂ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

Written By
The Punjab Wire