Close

Recent Posts

ਗੁਰਦਾਸਪੁਰ

ਪੈਟਰੋਲ ਡੀਜ਼ਲ ਦੇ ਵਧਾਏ ਰੇਟਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਡੀਸੀ ਨੂੰ ਦਿੱਤਾ ਜਾਵੇਗਾ ਮੈਮੋਰੰਡਮ : ਛੋਟੇਪੁਰ

ਪੈਟਰੋਲ ਡੀਜ਼ਲ ਦੇ ਵਧਾਏ ਰੇਟਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਡੀਸੀ ਨੂੰ ਦਿੱਤਾ ਜਾਵੇਗਾ ਮੈਮੋਰੰਡਮ : ਛੋਟੇਪੁਰ
  • PublishedSeptember 9, 2024

ਕਲਾਨੌਰ (ਗੁਰਦਾਸਪੁਰ), 9 ਸਤੰਬਰ 2024 (ਰਾਜਨ ਸ਼ਰਮਾ)। ਕਸਬਾ ਕਲਾਨੌਰ ਵਿਖੇ ਭੁਪਿੰਦਰ ਸਿੰਘ ਧਰਮੀ ਫੌਜੀ ਸਾਬਕਾ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਅਤੇ ਟੈਕਸਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਇਲਾਵਾ ਵੱਖ-ਵੱਖ ਚੀਜ਼ਾਂ ਤੇ ਲਗਾਏ ਟੈਕਸਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਭਰ ਵਿੱਚ ਜਿਲਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਤੇਲ ਕੀਮਤਾਂ ਤੇ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਤੋਂ ਇਲਾਵਾ ‌ ਗਰੀਨ ਟੈਕਸ, ਬੱਸ ਕਿਰਾਏ ਵਿੱਚ ਵਾਧਾ , ਕੁਲੈਕਟਰ ਰੇਟਾਂ ਵਿਚ ਵਾਧਾ ਆਦਿ ਟੈਕਸ ਲਗਾ ਕੇ ਪੰਜਾਬ ਦੇ ਲੋਕਾਂ ਦੇ ਵਾਧੂ ਬੋਝ ਪਾਇਆ ਜਾ ਰਿਹਾ। ਇਸ ਮੌਕੇ ਤੇ ਗੁਲਜਾਰ ਸਿੰਘ, ਅਮਨਦੀਪ ਸਿੰਘ ਵੀ ਹਾਜ਼ਰ ਸਨ।

Written By
The Punjab Wire