ਕ੍ਰਾਇਮ ਗੁਰਦਾਸਪੁਰ

ਗੈਸ ਏਜੰਸੀ ਮਾਲਕ ਦੇ ਘਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਇਰਿੰਗ, ਗੈਂਗਸਟਰ ਹੈਰੀ ਚੱਠਾ ਦੇ ਨਾਂ ‘ਤੇ ਮੰਗੀ ਗਈ ਸੀ ਇਕ ਕਰੋੜ ਦੀ ਫਿਰੌਤੀ

ਗੈਸ ਏਜੰਸੀ ਮਾਲਕ ਦੇ ਘਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਇਰਿੰਗ, ਗੈਂਗਸਟਰ ਹੈਰੀ ਚੱਠਾ ਦੇ ਨਾਂ ‘ਤੇ ਮੰਗੀ ਗਈ ਸੀ ਇਕ ਕਰੋੜ ਦੀ ਫਿਰੌਤੀ
  • PublishedSeptember 10, 2024

ਕਲਾਨੌਰ (ਗੁਰਦਾਸਪੁਰ), 10 ਸਤੰਬਰ (ਰਾਜਨ ਸ਼ਰਮਾ)। ਥਾਣਾ ਡੇਰਾ ਬਾਬਾ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਇੱਕ ਗੈਸ ਏਜੰਸੀ ਮਾਲਕ ਦੇ ਘਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ। ਇਸ ਸਬੰਧੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਮਾਲਕ ਦਾ ਕਹਿਣਾ ਹੈ ਕਿ 8 ਸਤੰਬਰ ਦੀ ਰਾਤ ਨੂੰ ਹੈਰੀ ਚੱਠਾ ਨਾਮਕ ਗੈਂਗਸਟਰ ਨੇ ਉਸ ਤੋਂ 1 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਅਤੇ ਪੈਸੇ ਨਾ ਦੇਣ ‘ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਕਾਰਨ ਉਸ ਨੇ ਕੱਲ੍ਹ ਪੁਲੀਸ ਨੂੰ ਸੂਚਿਤ ਕਰ ਦਿੱਤਾ ਸੀ, ਪਰ ਰਾਤ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ 8 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਟਸਐਪ ‘ਤੇ ਕਾਲ ਆਈ ਸੀ ਜਿਸ ‘ਚ ਖੁਦ ਨੂੰ ਹੈਰੀ ਚੱਠਾ ਨਾਂ ਦਾ ਗੈਂਗਸਟਰ ਦੱਸਿਆ ਗਿਆ ਸੀ। ਉਨ੍ਹਾਂ ਨੇ ਉਸ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਪਰ ਬੀਤੀ ਰਾਤ 11 ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਘਰ ਦੇ ਮੁੱਖ ਗੇਟ ‘ਤੇ ਕਰੀਬ ਛੇ ਰਾਉਂਡ ਫਾਇਰ ਕੀਤੇ ਅਤੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਅਤੇ ਡੀ.ਐਸ.ਪੀ ਡੇਰਾ ਬਾਬਾ ਨਾਨਕ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ 6 ਗੋਲੀਆਂ ਅਤੇ ਇੱਕ ਜਿੰਦਾ ਰੌਂਦ ਬਰਾਮਦ ਕੀਤਾ |

ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਕੁਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਗਈ ਹੈ ਅਤੇ ਜਲਦ ਹੀ ਉਕਤ ਦੋਸ਼ੀਆਂ ਨੂੰ ਪੁਲਿਸ ਦੀ ਗ੍ਰਿਫ਼ਤ ‘ਚ ਲਿਆ ਜਾਵੇਗਾ।

Written By
The Punjab Wire