ਗੁਰਦਾਸਪੁਰ

ਪੁਲਿਸ ਵੱਲੋਂ ਡੀਡੀਆਰ ਦਰਜ ਕਰ ਜਾਂਚ ਕਰਨ ਤੋਂ ਬਾਅਦ ਐਫ਼.ਆਈ.ਆਰ ਦਰਜ਼ ਕਰਨ ਦੇ ਭਰੋਸੇ ਤੇ ਧਰਨਾ ਹੋਇਆ ਖ਼ਤਮ

ਪੁਲਿਸ ਵੱਲੋਂ ਡੀਡੀਆਰ ਦਰਜ ਕਰ ਜਾਂਚ ਕਰਨ ਤੋਂ ਬਾਅਦ ਐਫ਼.ਆਈ.ਆਰ ਦਰਜ਼ ਕਰਨ ਦੇ ਭਰੋਸੇ ਤੇ ਧਰਨਾ ਹੋਇਆ ਖ਼ਤਮ
  • PublishedSeptember 11, 2024

ਗੁਰਦਾਸਪੁਰ, 11 ਸਤੰਬਰ 2024 (ਦੀ ਪੰਜਾਬ ਵਾਇਰ)। ਨਗਰ ਕੌਂਸਲ ਮੁਲਾਜ਼ਮਾਂ ’ਤੇ ਕਥਿਤ ਕੁੱਟਮਾਰ ਦੇ ਵਿਰੋਧ ’ਚ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਪਾਹੜਾ ਦੀ ਅਗਵਾਈ ਹੇਠ ਚੱਲ ਰਿਹਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਡੀਡੀਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰ ਐਫ਼.ਆਈ.ਆਰ ਦਰਜ ਕਰਨ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨ ਸਮਾਪਤ ਹੋ ਗਿਆ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਨੇ ਡਕਖਾਨਾ ਚੌਕ ਵਿਖੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ। ਜਿਸ ਕਾਰਨ ਕੌਂਸਲ ਪ੍ਰਧਾਨ ਅਤੇ ਸਮੂਹ ਕਰਮਚਾਰੀ ਕਿਸੇ ਨਾ ਕਿਸੇ ਢੰਗ ਨਾਲ ਕੰਮ ਨੂੰ ਸੰਭਾਲ ਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਕਿ ਸੱਤਾਧਾਰੀ ਧਿਰ ਦੇ ਲੋਕਾਂ ਵੱਲੋਂ ਥਾਂ-ਥਾਂ ਕੰਮ ਵਿੱਚ ਵਿਘਨ ਪਾਇਆ ਗਿਆ। ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜਬੂਰ ਹੋ ਗਏ।

ਉਨ੍ਹਾਂ ਦੱਸਿਆ ਕਿ ਪੀੜਤ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਪ੍ਰਸ਼ਾਸਨ ਨੇ ਹੁਣ ਬਾਇਨਾਮ ਨਾਮ ਦੇ ਦੋ ਮੁਲਜ਼ਮਾਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਡੀਡੀਆਰ ਦਰਜ ਕਰਕੇ ਦੋ ਦਿਨਾਂ ਵਿੱਚ ਐਫਆਈਆਰ ਦਰਜ ਕਰਨ ਦਾ ਭਰੋਸਾ ਦਿੱਤਾ ਹੈ। ਫਿਲਹਾਲ ਸੰਘਰਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਪਰ ਜੇਕਰ ਇਸ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਇਸ ਤੋਂ ਵੀ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Written By
The Punjab Wire