ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਦੇ ਘਰ ਵਧਾਈ ਦੇਣ ਵਾਲਿਆਂ ਦਾ ਲੱਗਾ ਮੇਲਾ, ਕੇਜਰੀਵਾਲ ਦੀ ਰਿਹਾਈ ਤੇ ਜਤਾਈ ਵਰਕਰਾਂ ਨੇ ਖ਼ੁਸ਼ੀ

ਚੇਅਰਮੈਨ ਰਮਨ ਬਹਿਲ ਦੇ ਘਰ ਵਧਾਈ ਦੇਣ ਵਾਲਿਆਂ ਦਾ ਲੱਗਾ ਮੇਲਾ, ਕੇਜਰੀਵਾਲ ਦੀ ਰਿਹਾਈ ਤੇ ਜਤਾਈ ਵਰਕਰਾਂ ਨੇ ਖ਼ੁਸ਼ੀ
  • PublishedSeptember 13, 2024

ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਦੱਬਿਆ ਨਹੀਂ ਜਾ ਸਕਦਾ-ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਦੀ ਹਾਜਰੀ ਵਲੋਂ ਅਰਵਿੰਦ ਕੇਜਰੀਵਾਲ ਦਾ ਰਿਹਾਈ ਦੀ ਖੁਸ਼ੀ ਵਿੱਚ ਵਰਕਰਾਂ ਤੇ ਆਗੂਆਂ ਨੇ ਲੱਡੂ ਵੰਡ ਕੇ ਕੀਤੀ ਆਤਿਸ਼ਬਾਜ਼ੀ

 ਗੁਰਦਾਸਪੁਰ 13 ਸਤੰਬਰ 2024 ( ਦੀ ਪੰਜਾਬ ਵਾਇਰ) । ਦੇਸ਼ ਰਾਜਨੀਤੀ ਨੂੰ ਨਵੀਂ ਦਿਸ਼ਾ ਤੇ ਹਰਮਨ ਪਿਆਰੇ ਲੋਕ ਨੇਤਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਲੋਕਤੰਤਰ ਵਿੱਚ ਆਸਥਾ ਰੱਖਣ ਵਾਲੇ ਸਾਰੇ ਇਨਕਲਾਬੀ ਸਾਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਨੇ ਕਿਹਾ ਕਿ ਦੇਸ਼ ਦੇ ਮਕਬੂਲ ਨੇਤਾ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਦੱਬਿਆ ਨਹੀਂ ਜਾ ਸਕਦਾ ਅਤੇ ਉਹ ਲੋਕ ਹਿੱਤਾਂ ਖਾਤਰ ਆਪਣੀ ਜੰਗ ਰਾਹੀ ਰੱਖਣਗੇ।  

ਚੇਅਰਮੈਨ ਰਮਨ ਬਹਿਲ ਦੀ ਹਾਜਰੀ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਵਰਕਰਾਂ ਤੇ ਆਗੂਆਂ ਵੱਲੋਂ ਲੱਡੂ ਵੰਡ ਕੇ ਆਤਿਸ਼ਬਾਜ਼ੀ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਮਦਰਦ ਨੇਤਾ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕੀਤਾ ਪਰ ਮਾਣਯੋਗ  ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਨਿਆਂ ਦਿੱਤਾ ਹੈ ਤੇ ਲੋਕਤੰਤਰ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਲੋਕ ਭਲਾਈ ਦੇ ਕੰਮ ਜਿਵੇ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲੇ ਗਏ ਅਤੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਸ ਸਫਲਤਾਪੂਰਵਕ ਚੱਲ ਰਹੇ ਹਨ।

ਚੇਅਰਮੈਨ ਬਹਿਲ ਨੇ ਅੱਗੇ ਕਿਹਾ ਕਿ ਆਪ ਪਾਰਟੀ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਵਿਰੋਧੀਆਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਤਿਆਰ ਬਰ ਤਿਆਰ ਹੈ।

Written By
The Punjab Wire