ਗੁਰਦਾਸਪੁਰ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਦਿੱਤੀ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਦਿੱਤੀ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ
  • PublishedSeptember 16, 2024

ਗੁਰਦਾਸਪੁਰ, 16 ਸਤੰਬਰ 2024 (ਦੀ ਪੰਜਾਬ ਵਾਇਰ )।ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦੀਆਰਥਣਾ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋ ਇਲਾਵਾ 16 ਤੋ18ਸਾਲ ਤੱਕ ਦੇ ਬਣਨ ਬਾਰੇ ਡਰਾਈਵਿੰਗ ਲਾਇਸੈਂਸ ਬਾਰੇ ਜਾਗਰੂਕ ਕੀਤਾ।

 ਉਨ੍ਹਾਂ ਵੱਲੋਂ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਅਤੇ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ । ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ ਸਾਊਂਡ ਪਿਲਾਉਸਨ ਬਾਰੇ ਦੱਸਿਆ ਗਿਆ ਟੈਫ੍ਰਿਕ ਚਲਾਨਾ‌ ਤੇ ਜੁਰਮਾਨਾ ਬਾਰੇ ਜਾਣਕਾਰੀ ਦਿੱਤੀ ਗਈ ਐਕਸੀਡੈਂਟ ‌ਤੋ ਬਚਣ‌‌ ਲਈ ਹਮੇਸ਼ਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਐਂਬੂਲੈਂਸ ਨੂੰ ਪਹਿਲ ਦੇ ਅਧਾਰ ਉੱਪਰ ਰਸਤਾ ਦੇਣ ਲਈ ਪ੍ਰੇਰਿਤ ਕੀਤਾ ਅਤੇ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਬਲਜਿੰਦਰ ਕੌਰ ਲੈਕਚਰਾਰ ਸਤਬੀਰ ਸਿੰਘ ਮੈਡਮ ਅਰਚਨਾ‌ ਠਾਕੁਰ ਸੰਸਾਰ ਸਿੰਘ ਆਦਿ ਨੇ ਹਿੱਸਾ ਲਿਆ ਪ੍ਰਿੰਸੀਪਲ ਮੈਡਮ ਵਲੋਂ ਸੈਮੀਨਾਰ ਲਗਾਉਣ ਤੇ ਟ੍ਰੈਫਿਕ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ

Written By
The Punjab Wire