ਦੇਸ਼ ਮੁੱਖ ਖ਼ਬਰ ਰਾਜਨੀਤੀ

ਆਤਿਸ਼ੀ ਹੋਣਗੇ ਦਿੱਲੀ ਦੀ ਨਵੀਂ ਮੁੱਖ ਮੰਤਰੀ, ਕੇਜਰੀਵਾਲ ਨੇ ਵਿਧਾਇਕ ਦਲ ਦੀ ਬੈਠਕ ਅੰਦਰ ਨਾਮ ਦਾ ਰੱਖਿਆ ਪ੍ਰਸਤਾਵ

ਆਤਿਸ਼ੀ ਹੋਣਗੇ ਦਿੱਲੀ ਦੀ ਨਵੀਂ ਮੁੱਖ ਮੰਤਰੀ, ਕੇਜਰੀਵਾਲ ਨੇ ਵਿਧਾਇਕ ਦਲ ਦੀ ਬੈਠਕ ਅੰਦਰ ਨਾਮ ਦਾ ਰੱਖਿਆ ਪ੍ਰਸਤਾਵ
  • PublishedSeptember 17, 2024

ਨਵੀਂ ਦਿੱਲੀ, 17 ਸੰਤਬਰ 2024 (ਦੀ ਪੰਜਾਬ ਵਾਇਰ)। ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੀ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਆਪਣੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਕੇਜਰੀਵਾਲ ਸ਼ਾਮ 4:30 ਵਜੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। 26 ਅਤੇ 27 ਸਤੰਬਰ ਨੂੰ 2 ਦਿਨਾ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।

13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ, ‘ਹੁਣ ਜਨਤਾ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਇਮਾਨਦਾਰ ਹਾਂ ਜਾਂ ਬੇਈਮਾਨ। ਜੇਕਰ ਜਨਤਾ ਇਸ ਦਾਗ ਨੂੰ ਧੋ ਕੇ ਵਿਧਾਨ ਸਭਾ ਚੋਣਾਂ ਜਿੱਤ ਗਈ ਤਾਂ ਮੈਂ ਦੁਬਾਰਾ ਕੁਰਸੀ ‘ਤੇ ਬੈਠਾਂਗਾ।

Written By
The Punjab Wire