ਪੰਜਾਬ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ
  • PublishedSeptember 20, 2024

ਗੁਰਦਾਸਪੁਰ, 20 ਸਤੰਬਰ 2024 ( ਦੀ ਪੰਜਾਬ ਵਾਇਰ )। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ, ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।

ਚੇਅਰਮੈਨ ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਸੂਬੇ ਭਰ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਹਿਤ ਵਿਚ ਨਿਰੰਤਰ ਕਾਰਜ ਜਾਰੀ ਰਹਿਣਗੇ।

Written By
The Punjab Wire