ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਸ਼ੀਜਨ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੀਜਨ ਸ਼ੁਰੂ ਹੋਣ ਤੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਵਿੱਚ ਭਰੀ ਹਾਜ਼ਰੀ
ਬਟਾਲਾ, 23 ਸਤੰਬਰ 2024 (ਦੀ ਪੰਜਾਬ ਵਾਇਰ )। ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੋਵੇਗੀ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੀਜਨ ਸ਼ੁਰੂ ਹੋਣ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿੱਚ ਹਾਜਰੀ ਭਰਨ ਉਪਰੰਤ ਕੀਤਾ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿਆ ਜਾਵੇਗਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।
ਇਸ ਮੌਕੇ ਮਾਰਕਿਟ ਕਮੇਟੀ ਦੇ ਸੈਕਰਟਰੀ ਸਾਹਿਬ ਸਿੰਘ ਰੰਧਾਵਾ, ਪਰਮਜੀਤ ਸਿੰਘ ਲੇਖਾਕਾਰ, ਪਰਧਾਨ ਗੁਰਬਿੰਦਰ ਸਿੰਘ ਜੋਲੀ, ਮਨਬੀਰ ਸਿੰਘ ਰੰਧਾਵਾ, ਸੁੱਖ ਬਾਜਵਾ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।