ਗੁਰਦਾਸਪੁਰ

ਲੋਕ ਸਭਾ ਮੈਂਬਰ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ

ਲੋਕ ਸਭਾ ਮੈਂਬਰ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ
  • PublishedSeptember 23, 2024

ਕਿਹਾ-ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ

ਗੁਰਦਾਸਪੁਰ, 23 ਸਤੰਬਰ 2024 (ਦੀ ਪੰਜਾਬ ਵਾਇਰ )। ਲੋਕ ਸਭਾ ਮੈਂਬਰ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਸਥਾਨਕ ਪੰਚਾਇਤ ਭਵਨ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ , ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਦੀਨਾਨਗਰ ਦੇ ਵਿਧਾਇਕ ਸ੍ਰੀਮਤੀ ਅਰੁਣਾ ਚੋਧਰੀ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਧੀਕ ਡਿਪਟੀ ਕਮਿਸ਼ਨਰ (ਵਿ) ਗੁਰਪਰੀਤ ਸਿੰਘ ਗਿੱਲ, ਜੁਗਰਾਜ ਸਿੰਘ ਐਸਪੀ (ਐੱਚ) ਗੁਰਦਾਸਪੁਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਮੂਹ ਵਿਭਾਗਾਂ ਵਲੋਂ ਚਲਾਈਆ ਜਾ ਰਹੀਆਂ ਕੇਂਦਰੀ ਪ੍ਰਯੋਜਿਤ ਸਕੀਮਾਂ ਸਬੰਧੀ ਜਾਣਕਾਰੀ ਲਈ ਅਤੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੀਟਿੰਗ ਕਰਨ ਦਾ ਮੁੱਖ ਮੰਤਵ ਇਹੀ ਕਿ ਵੱਖ ਵੱਖ ਲੋਕ ਭਲਾਈ ਸਕੀਮਾਂ, ਜੋ ਲੋਕ ਹਿੱਤ ਵਿੱਚ ਬਣਾਈਆਂ ਗਈਆਂ ਹਨ, ਉਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਹਿੱਤ ਵਿੱਚ ਲਾਗੂ ਕੀਤੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਪੁਜਦਾ ਕੀਤਾ ਜਾ ਰਿਹਾ ਅਤੇ ਭਵਿੱਖ ਵਿੱਚ ਵੀ ਸਕੀਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

Written By
The Punjab Wire