ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਹੋਈ ਅਦਲਾ ਬਦਲੀ
ਚੰਡੀਗੜ੍ਹ, 23 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ ਹੈ। ਅੱਜ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਦੀ ਐਂਟਰੀ ਹੋਈ ਹੈ ਜਿਹਨਾਂ ਨੇ ਰਾਜ ਭਵਨ ਵਿਖੇ ਸਹੁੰ ਚੁੱਕੀ ਹੈ।
ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਹਾਜ਼ਰ ਸਨ।
ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਦੱਸਣਯੋਗ ਹੈ ਕਿ ਨਵੇਂ ਮੰਤਰੀਆਂ ਦੇ ਨਾਲ ਹੀ ਮੰਤਰੀ ਮੰਡਲ ਵਿੱਚ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਅਦਲਾ-ਬਦਲੀ ਕੀਤੀ ਗਈ ਹੈ।