ਚੰਡੀਗੜ੍ਹ, 24 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਮੁੱਖ ਮੰਤਰੀ ਨੇ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ ਅਤੇ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ।
ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ-ਪੱਖੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਸਦਾ ਫਾਇਦਾ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਦੀ ਭਲਾਈ ਹੈ, ਜਿਸ ਲਈ ਹਰ ਸਕੀਮ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਬੇਹੱਦ ਜਰੂਰੀ ਹੈ।
ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ, “ਹਰ ਮੰਤਰੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਮੀਨ ‘ਤੇ ਕੰਮ ਕਰੇ। ਸਰਕਾਰ ਦੀ ਕਾਮਯਾਬੀ ਲੋਕਾਂ ਦੀ ਭਲਾਈ ਵਿੱਚ ਹੀ ਹੈ, ਇਸ ਲਈ ਸਾਨੂੰ ਇਕੱਠੇ ਹੋ ਕੇ ਪੰਜਾਬ ਨੂੰ ਅੱਗੇ ਲੈ ਜਾਣਾ ਹੈ।”
ਇਹ ਮੁਲਾਕਾਤ ਪੰਜਾਬ ਸਰਕਾਰ ਦੇ ਕਮਜ਼ੋਰ ਵਰਗਾਂ ਅਤੇ ਆਮ ਲੋਕਾਂ ਲਈ ਚਲ ਰਹੀਆਂ ਯੋਜਨਾਵਾਂ ਨੂੰ ਹੋਰ ਵਧਾਏ ਜਾਣ ਲਈ ਅਹਿਮ ਮੰਨੀ ਜਾ ਰਹੀ ਹੈ।