‘ਸਰਕਾਰ ਤੁਹਾਡੇ ਦੁਆਰ’- 26 ਅਤੇ 27 ਸਤੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਗੁਰਦਾਸਪੁਰ
ਗੁਰਦਾਸਪੁਰ, 24 ਸਤੰਬਰ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ‘ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ 26 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਜਨੀਪੁਰ,ਬਲਾਕ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਬਰਾਲੀ ਕਲਾਂ ਅਤੇ ਬਟਾਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਵਿਸ਼ੇਸ਼ ਕੈਂਪ ਲੱਗਣਗੇ।
ਉਨ੍ਹਾਂ ਅੱਗੇ ਦੱਸਿਆ ਕਿ 27 ਸਤੰਬਰ ਨੂੰ ਬਲਾਕ ਕਲਾਨੌਰ ਦੇ ਸਰਕਾਰੀ ਹਾਈ ਸਕੂਲ ਅਗਵਾਨ,ਬਲਾਕ ਫਤਹਿਗ੍ਹੜ ਚੂੜੀਆਂ ਦੇ ਆਮ ਆਦਮੀ ਕਲੀਨਿਕ ਘਣੀਏ ਕੇ ਬਾਂਗਰ ਅਤੇ ਬਲਾਕ ਦੀਨਾਨਗਰ ਵਿਖੇ ਰਾਮ ਲੀਲਾ ਗਰਾਂਊਡ ਪਨਿਆੜ ਵਿਖੇ ਵਿਸ਼ੇਸ਼ ਕੈਂਪ ਲੱਗਣਗੇ।
ਉਪਰੋਕਤ ਕੈਂਪ ਦੁਪਿਹਰ 12.00 ਵਜੇ ਤੋ ਦੁਪਿਹਰ 3.00 ਵਜ੍ਹੇ ਤੱਕ ਵਿਸੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ ।ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ ।