ਚੰਡੀਗੜ੍ਹ, 24 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੂਬੇ ਵਿੱਚ ਸ਼ਿੱਖਿਆ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 72 ਪ੍ਰਾਇਮਰੀ ਕੈਡਰ ਅਧਿਆਪਕਾਂ ਨੂੰ ਅਗਲੇ ਮਹੀਨੇ ਫਿਨਲੈਂਡ ਦੇ ਯੂਨੀਵਰਸਿਟੀ ਆਫ ਤੁਰਕੂ ਭੇਜੇਗੀ। ਇਹ ਅਧਿਆਪਕ ਵਿਦੇਸ਼ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਧੁਨਿਕ ਤਰੀਕਿਆਂ ਦੀ ਸਿਖਲਾਈ ਲੈਣਗੇ।
ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤੇ ਹੈੱਡ ਮਾਸਟਰਾਂ ਨੂੰ IIM ਅਹਿਮਦਾਬਾਦ ਭੇਜਿਆ ਜਾ ਚੁੱਕਿਆ ਹੈ। ਹੁਣ ਪ੍ਰਾਇਮਰੀ ਅਧਿਆਪਕਾਂ ਨੂੰ ਵਿਦੇਸ਼ੀ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਪੰਜਾਬ ਦੇ ਸਕੂਲਾਂ ਵਿੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਵਿੱਚ ਸਮਰੱਥ ਹੋਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਪ੍ਰਕਿਰਿਆ ਲਈ ਅਧਿਆਪਕਾਂ ਦੀ ਚੋਣ ਆਨਲਾਈਨ ਹੋਵੇਗੀ, ਅਤੇ ਹਰ ਉਮੀਦਵਾਰ ਨੂੰ 10 ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੀ ਸਿਫ਼ਾਰਸ਼ ਲੈਣੀ ਜਰੂਰੀ ਹੋਵੇਗੀ। ਇਹ ਨਵਾਂ ਕਦਮ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ਾਲ ਯਤਨ ਦਾ ਹਿੱਸਾ ਹੈ।
#PunjabSikhyaKranti