ਗੁਰਦਾਸਪੁਰ

ਖੇਡਾਂ ਵਤਨ ਪੰਜਾਬ ਦੀਆਂ : ਚੇਅਰਮੈਨ ਰਮਨ ਬਹਿਲ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਖੇਡਾਂ ਵਤਨ ਪੰਜਾਬ ਦੀਆਂ : ਚੇਅਰਮੈਨ ਰਮਨ ਬਹਿਲ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
  • PublishedSeptember 24, 2024

ਗੁਰਦਾਸਪੁਰ, 24  ਸਤੰਬਰ 2024 (ਦੀ ਪੰਜਾਬ ਵਾਇਰ )।  ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੱਜ ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਖੇਡਾਂ ਵਤਨ ਪੰਜਾਬ ਸੀਜ਼ਨ 3 – ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਵੱਖ-ਵੱਖ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ, ਜ਼ਿਲਾ ਖੇਡ ਅਫਸਰ, ਕੋਚ ਅਤੇ ਖਿਡਾਰੀ ਮੋਜੂਦ ਸਨ।

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਣ ਦਾ ਸ਼ਾਨਦਾਰ ਪਲੇਟਫਾਰਮ ਮੁੱਹਈਆ ਕਰਵਾਇਆ ਗਿਆ ਹੈ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਰ ਉਮਰ ਦੇ ਖਿਡਾਰੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ ਹੈ।

ਚੇਅਰਮੈਨ ਰਮਨ ਬਹਿਲ ਨੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਕਰਦਿਆਂ ਸਮਾਜਿਕ ਬੁਰਾਈ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਵਲੋਂ ਹਾਕੀ ਖਿਡਾਰੀਆਂ ਨੂੰ 75000/- ਰੁਪਏ ਦੀਆਂ ਹਾਕੀਆਂ ਵੰਡੀਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ , ਸੀਨੀਅਰ ਸਹਾਇਕ ਖੇਡ ਦਫਤਰ ਸਾਗਰ ਗਰੇਵਾਲ,ਸਤਪਾਲ ਸਿੰਘ ਸਟੈਨੋ, ਜਤਿੰਦਰ ਕੁਮਾਰ ਕਲਰਕ , ਕੈਲਾਸ਼ ਕੁਮਾਰ ਗਰਾਊਂਡ ਸੁਪਰਵਾਈਜ਼ਰ , ਅਭਿਨੰਦਨ ਗਰਾਊਂਡ ਸੁਪਰਵਾਈਜ਼ਰ, ਸੰਜੂ ਕੁਮਾਰ ਡਾਟਾ ਐਟਰੀ ਓਪਰੇਟਰ, ਅਮਰਜੀਤ ਸਿੰਘ,  ਖੇਡ ਅਤੇ ਐਜੂਕੇਸ਼ਨ ਵਿਭਾਗ ਦੇ ਤਕਨੀਕੀ ਮਾਹਿਰ ਵੀ ਮੌਜੂਦ ਸਨ।

ਅੱਜ ਅੰਡਰ-14 (ਈਵੈਂਟ 60 ਮੀ ਲੰਬੀ ਛਾਲ ਵਿੱਚ ਹਰਪੁਨੀਤ ਕੌਰ (ਅੰ-14) ਪਹਿਲਾ ਸਥਾਨ ਪ੍ਰਾਪਤ ਕੀਤਾ। ਦਿਵਨਸਰੀਤ ਕੌਰ (ਅੰ-14) ਵਿਚ ਦੂਸਰਾ ਸਥਾਨ ਪ੍ਰਾਪਤ ਤੇ ਪਰਮਜੀਤ  (ਅੰ-14) ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਈਵੈਂਟ ਲੰਬੀ ਛਾਲ ਵਿੱਚ ਪਰਮਜੀਤ ਪਹਿਲਾ ਸਥਾਨ ਪ੍ਰਾਪਤ ਕੀਤਾ, ਸੁਮਿਤ ਕੌਰ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਜੈਸ਼ਮੀਨ ਤੀਸਰਾ ਸਥਾਨ ਪ੍ਰਾਪਤ ਕੀਤਾ।

ਦੱਸਣਯੋਗ ਹੈ ਕਿ ਜਿਲ੍ਹਾ ਖੇਡ ਮੇਲਿਆਂ ਵਿੱਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਉਮਰ ਵਰਗ ਅੰਡਰ-14, ਅੰਡਰ-17, ਅੰਡਰ-21 , ਅੰਡਰ-21-30, ਅੰਡਰ-31-40, ਅੰਡਰ-41-50, ਅੰਡਰ-51-60, ਅੰਡਰ-61-70, ਅੰਡਰ-70 ਤੋਂ ਉਪਰ ਦੇ ਮੁਕਾਬਲੇ ਕਰਵਾਏ  ਜਾ ਰਹੇ ਹਨ।

Written By
The Punjab Wire