ਆਦਿਤਿਆ ਗੁਪਤਾ ਨੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 26 ਸਤੰਬਰ 2024 (ਦੀ ਪੰਜਾਬ ਵਾਇਰ)। ਸ਼੍ਰੀ ਆਦਿਤਿਆ ਗੁਪਤਾ ਨੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਆਦਿਤਿਆ ਗੁਪਤਾ 2023, ਪੀ.ਸੀ.ਐਸ. ਬੈਚ ਦੇ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਜਲੰਧਰ ਵਿਖੇ ਆਰ.ਟੀ.ਏ. ਸਮੇਤ ਵੱਖ- ਵੱਖ ਅਹੁਦਿਆਂ ਉਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਗੱਲ ਕਰਦਿਆਂ ਸ਼੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਜਨ ਹਿੱਤ ਸੇਵਾਵਾਂ ਤੈਅ ਸਮਾਂ ਵਿੱਚ ਕੀਤੀਆ ਜਾਣ ਨੂੰ ਯਕੀਨੀ ਬਣਾਇਆਂ ਜਾਵੇਗਾ ਅਤੇ ਦਫਤਰਾਂ ਵਿੱਚ ਸਮਾਂਬੱਧ ਤੇ ਵਧੀਆ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦਫਤਰੀ ਸਟਾਫ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀ ਦੀਆਂ ਮੁਸਕਲਾਂ ਪਹਿਲ ਦੇ ਆਧਾਰ ਤੇ ਹੱਲ਼ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲ ਮੱਠ ਨਾ ਵਰਤੀ ਜਾਵੇ।