Close

Recent Posts

ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ, ਝੋਨੇ ਦੀ ਫ਼ਸਲ ਦੀ ਰਹਿੰਦ-ਖੁੰਹਦ/ਨਾੜ ਨੂੰ ਸਾੜਨ ਵਾਲਿਆਂ ਵਿਰੁੱਧ ਹੋਇਅ ਸਖ਼ਤ

ਜ਼ਿਲ੍ਹਾ ਪ੍ਰਸ਼ਾਸਨ, ਝੋਨੇ ਦੀ ਫ਼ਸਲ ਦੀ ਰਹਿੰਦ-ਖੁੰਹਦ/ਨਾੜ ਨੂੰ ਸਾੜਨ ਵਾਲਿਆਂ ਵਿਰੁੱਧ ਹੋਇਅ ਸਖ਼ਤ
  • PublishedSeptember 26, 2024

ਨਾੜ ਨੂੰ ਅੱਗ ਲਗਾਉਣ ਵਾਲੇ, 6 ਕਿਸਾਨਾਂ ਤੋਂ 15000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲਿਆ

ਗੁਰਦਾਸਪੁਰ, 26 ਸਤੰਬਰ 2024 (ਦੀ ਪੰਜਾਬ ਵਾਇਰ)। ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਅੱਜ ਜ਼ਿਲ੍ਹੇ ਵਿੱਚ 6 ਕਿਸਾਨਾ ਵੱਲੋਂ ਪਰਾਲੀ/ਨਾੜ ਨੂੰ ਅੱਗ ਲਗਾਈ ਗਈ, ਜਿਸ ਕਾਰਨ ਉਨ੍ਹਾਂ ਨੂੰ 15,000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲ ਕੇ, ਰੈਵੀਨਿਊ ਰਿਕਾਰਡ ਵਿੱਚ  ਰੈੱਡ ਐਂਟਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਤਲਵੰਡੀ ਬਖ਼ਤਾਂ, ਦੋਲਤਪੁਰ ਦੇ ਤਿੰਨ ਕਿਸਾਨਾਂ, ਸਰਵਾਲੀ ਅਤੇ ਮਾਨਸੈਂਡਵਾਲ ਦੇ 6 ਕਿਸਾਨਾਂ ਵੱਲੋਂ ਅੱਗ ਲਗਾਈ ਗਈ ਹੈ। ਜਿਸ ਲਈ  2500 ਰੁਪਏ ਦੇ ਹਿਸਾਬ ਨਾਲ 6 ਕਿਸਾਨਾਂ ਨੂੰ 15000 ਰੁਪਏ ਵਾਤਾਵਰਨ ਮੁਆਵਜ਼ਾ ਕਰ ਅਤੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸ਼ਿਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨਾ ਵੱਲੋਂ ਜਲਦਬਾਜ਼ੀ ਵਿੱਚ ਪਰਾਲੀ/ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ  ਪਾਲਣਾ ਕਰਦੇ ਹੋਏ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

Written By
The Punjab Wire