ਪੰਜਾਬ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਪ੍ਰਧਾਨ ਵਜੋਂ ਅਸਤੀਫੇ ਦੀ ਖ਼ਬਰ ਬੇਬੁਇਆਦ ਅਤੇ ਝੂਠ- ਅਨਿਲ ਸਰੀਨ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਪ੍ਰਧਾਨ ਵਜੋਂ ਅਸਤੀਫੇ ਦੀ ਖ਼ਬਰ ਬੇਬੁਇਆਦ ਅਤੇ ਝੂਠ- ਅਨਿਲ ਸਰੀਨ
  • PublishedSeptember 27, 2024

ਚੰਡੀਗੜ੍ਹ 27 ਸਤੰਬਰ, 2024 (ਦੀ ਪੰਜਾਬ ਵਾਇਰ)। ਸ਼ੁੱਕਰਵਾਰ ਨੂੰ ਸਵੇਰੇ ਇੱਕ ਦਮ ਸਿਆਸੀ ਗਲਿਆਰਿਆਂ ਵਿਚ ਚਰਚਾ ਛਿੱੜ ਗਈ ਕੀ ਸੁਨੀਲ ਜਾਖੜ ਵੱਲੋਂ ਬਤੌਰ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਆਪਣਾ ਅਸਤੀਫਾ ਪਾਰਟੀ ਨੂੰ ਦੇ ਦਿੱਤਾ ਗਿਆ ਹੈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ ਕਿਹਾ ਗਿਆ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ ਜਿਸਦੀ ਪੁਸ਼ਟੀ ਜਾਖੜ ਦੇ ਨੇੜਲੇ ਸੂਤਰਾਂ ਨੇ ਕੀਤੀ ਹੈ।

ਹਾਲਾਕਿ ਦੂਜੇ ਪਾਸੇ ਭਾਜਪਾ ਦੇ ਆਗੂਆ ਵੱਲੋਂ ਅਸਤੀਫੇ ਦਾ ਖੰਡਨ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ ਕਿ ਸ੍ਰੀ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, “ਸ੍ਰੀ ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।” ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਝੂਠਾ ਪ੍ਰਚਾਰ ਹੈ।

Written By
The Punjab Wire