ਗੁਰਦਾਸਪੁਰ ਰਾਜਨੀਤੀ

ਸਰਪੰਚ ਚੋਣ ਪ੍ਰਕਿਰਿਆ ਵਿੱਚ ਕੋਈ ਵੀ ਦਿੱਕਤ ਆਵੇ ਤਾਂ ਮੇਰੇ ਨਾਲ ਸੰਪਰਕ ਕਰੋ- ਵਿਧਾਇਕ ਪਾਹੜਾ

ਸਰਪੰਚ ਚੋਣ ਪ੍ਰਕਿਰਿਆ ਵਿੱਚ ਕੋਈ ਵੀ ਦਿੱਕਤ ਆਵੇ ਤਾਂ ਮੇਰੇ ਨਾਲ ਸੰਪਰਕ ਕਰੋ- ਵਿਧਾਇਕ ਪਾਹੜਾ
  • PublishedSeptember 27, 2024

ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ

ਗੁਰਦਾਸਪੁਰ, 27 ਸਤੰਬਰ 2024 (ਦੀ ਪੰਜਾਬ ਵਾਇਰ)। ਪੰਚਾਇਤੀ ਚੋਣਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਜੇਕਰ ਕਿਸੇ ਪੰਚ-ਸਰਪੰਚ ਉਮੀਦਵਾਰ ਨੂੰ ਨਾਮਜ਼ਦਗੀ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਤੋਂ ਕਾਂਗਰਸ ਨਾਲ ਸਬੰਧਤ 80 ਫੀਸਦੀ ਸਰਪੰਚਾਂ ਨੇ ਮੇਰੇ ਨਾਲ ਸੰਪਰਕ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਹਫ਼ਤੇ ਤਿੰਨ ਛੁੱਟੀਆਂ ਆ ਰਹੀਆਂ ਹਨ। ਜਿਸ ਕਾਰਨ ਨਾਮਜ਼ਦਗੀ ਲਈ ਬਹੁਤ ਘੱਟ ਸਮਾਂ ਬਚਿਆ ਹੈ। ਜਿਨ੍ਹਾਂ ਪੰਚਾਂ-ਸਰਪੰਚਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ, ਉਨ੍ਹਾਂ ਨੂੰ ਫਾਈਲ ਤਿਆਰ ਕਰਨ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਉਮੀਦਵਾਰਾਂ ਨੂੰ ਕੋਈ ਸਰਟੀਫਿਕੇਟ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਉਸ ਕੋਲ ਪਹੁੰਚ ਗਈਆਂ ਹਨ। ਜਿਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੇਕਰ ਕੋਈ ਅਧਿਕਾਰੀ ਚੂਲਾ ਟੈਕਸ ਜਾਂ ਹੋਰ ਸਰਟੀਫਿਕੇਟ ਦੇਣ ਤੋਂ ਆਨਾਕਾਨੀ ਕਰਦਾ ਹੈ ਤਾਂ ਉਹ ਹਲਫੀਆ ਬਿਆਨ ਵੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਚੋਣਾਂ ਤੱਕ 24 ਘੰਟੇ ਹਾਜ਼ਰ ਹੈ।

ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਕਿਹਾ ਕਿ ਉਹ ਆਪਣੇ ਸਰਟੀਫਿਕੇਟਾਂ ਦੀ ਪੂਰੀ ਜਾਂਚ ਕਰਕੇ ਹੀ ਭਰਨ। ਉਹ ਖੁਦ ਨਾਲ ਜਾ ਕੇ ਨਾਮਜ਼ਦਗੀ ਦਾਖਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਨਗੇ। ਉਨ੍ਹਾਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣਾਂ ਦੌਰਾਨ ਲੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਵਰਕਰ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।

Written By
The Punjab Wire