ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਬਟਾਲਾ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਦਾ ਦੌਰਾ ਕਰਨ
ਕਿਹਾ- ਕੰਬਾਈਨ ਮਸ਼ੀਨਾਂ ਦੇ ਮਗਰ ਸੁਪਰ ਐਸਐਮਐਸ ਲ਼ਗਾ ਕੇ ਹੀ ਝੋਨੇ ਦੀ ਕਟਾਈ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10 ਤੋ ਸ਼ਾਮ 5 ਵਜੇ ਤੱਕ ਹੀ ਝੋਨਾ ਵੱਢਣ, ਨੂੰ ਯਕੀਨੀ ਬਣਾਇਆ ਜਾਵੇ
ਬਟਾਲਾ, 27 ਸਤੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ਼੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀਆਂ ਹਨ।
ਇਸ ਮੁਹਿੰਮ ਨੂੰ ਹੋਰ ਤੇਜ਼ਗਤੀ ਦੇਣ ਲਈ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸਮੂਹ ਡੀਐਸਪੀ ਅਤੇ ਐਸ ਐਚ ਓ ਨਾਲ ਪੁਲਿਸ ਲਾਈਨ, ਬਟਾਲਾ ਵਿਖੇ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਬਟਾਲਾ, ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ.ਬਟਾਲਾ ਵਿਕਰਮਜੀਤ ਸਿੰਘ, ਸ੍ਰੀਮਤੀ ਜਸਵੰਤ ਕੋਰ ਐਸਪੀ (ਐੱਚ),ਤਹਿਸੀਲਦਾਰ ਅਭਿਸ਼ੇਕ ਵਰਮਾ, ਸੁਰਿੰਦਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਸਮੂਹ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼. ਆਦਿ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਕੰਬਾਈਨ ਮਸ਼ੀਨਾਂ ਦੇ ਮਗਰ ਸੁਪਰ ਐਸਐਮਐਸ ਲ਼ਗਾ ਕੇ ਹੀ ਝੋਨੇ ਦੀ ਕਟਾਈ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10 ਤੋ ਸ਼ਾਮ 5 ਵਜੇ ਤੱਕ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ, ਇਸ ਨੂੰ ਯਕੀਨੀ ਬਣਾਇਆ ਜਾਵੇ
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕੇ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾਣ। ਪਿੰਡ ਵਾਸੀਆਂ ਨੂੰ ਮਿਲਕੇ ਪਰਾਲੀ ਨਾ ਸਾੜਨ ਤੇ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਸੁਨੇਹੇ ਨੂੰ ਭਰਵਾਂ ਬੱਲ ਮਿਲਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਝੋਨੇ ਦੀ ਬੀਜੀ ਅਗੇਤੀ ਫਸਲ ਦੀ ਕਟਾਈ ਚੱਲ ਰਹੀ ਹੈ, ਜਿਸ ਸਬੰਧੀ ਗਠਿਤ ਟੀਮਾਂ, ਕਲੱਸਟਰ ਅਫਸਰ ਤੇ ਨੋਡਲ ਅਫਸਰਾਂ ਨੂੰ ਅਜਿਹੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੇ ਸੰਦ ਅਤੇ ਬੇਲਰ ਮੁਹੱਈਆ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਗਿਆ ਅਗਲੇ ਦਿਨਾਂ ਵਿੱਚ ਫਸਲ ਦੀ ਕਟਾਈ ਦਾ ਸ਼ੀਜਨ ਵੱਧ ਰਿਹਾ ਹੈ, ਇਸ ਲਈ ਪ੍ਰੋ-ਐਕਟਿਵ ਅਪਰੋਚ ਨਾਲ ਵੱਧ ਤੋ ਵੱਧ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਵੀ ਜਿਲ੍ਹਾ ਪ੍ਰਸ਼ਾਸਨ ਵੱਲ਼ੋਂ ਸਾਂਝੇ ਯਤਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ ਪਾਈ ਗਈ ਸੀ ਅਤੇ ਹੁਣ ਹੋਰ ਜ਼ਿੰਮੇਵਾਰੀ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਇਸ ਸਾਲ ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ, ਹੋਰ ਤੇਜ਼ੀ ਨਾਲ ਸਰਗਰਮੀ ਵਿਖਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾਵੇ।
ਇਸ ਮੌਕੇ ਐਸ.ਐਸ.ਪੀ. ਬਟਾਲਾ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਦਿਲੀ ਕੋਸ਼ਿਸ ਹੈ ਕਿ ਜਿਲ੍ਹੇ ਵਿੱਚ ਕਿਸਾਨਾਂ ਵਲੋਂ ਪਰਾਲੀ ਨਾ ਸਾੜੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ, ਇਸ ਲਈ ਸਮੂਹਿਕ ਸਹਿਯੋਗ ਨਾਲ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਦੌਰਾਨ ਪੂਰੀ ਮੁਸ਼ਤੈਦੀ ਵਰਤੀ ਜਾਵੇ ਅਤੇ ਸਾਂਝੀਆਂ ਟੀਮਾ ਰਾਹੀਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਵਲੋਂ ਇਸ ਤੋਂ ਪਹਿਲਾਂ ਗੁਰਦਾਸਪੁਰ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਇਸ ਬਾਬਤ ਮੀਟਿੰਗ ਕੀਤੀ ਜਾ ਚੁੱਕੀ ਹੈ।