Close

Recent Posts

ਪੰਜਾਬ

5000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
  • PublishedSeptember 27, 2024

ਚੰਡੀਗੜ੍ਹ, 27 ਸਤੰਬਰ, 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਰਾਮਾ ਮੰਡੀ, ਜਿਲਾ ਜਲੰਧਰ ਅਧੀਨ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਨਿਵਾਸੀ ਮਨਜੀਤ ਰਾਏ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਲੜਕੀ ਨੂੰ ਅਗਵਾ ਕਰਨ ਖਿਲਾਫ ਕੁਝ ਵਿਅਕਤੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਪਰੋਕਤ ਏ.ਐਸ.ਆਈ. ਨੇ ਉਸਦੀ ਲੜਕੀ ਦਾ ਪਤਾ ਲਗਾਉਣ ਬਦਲੇ 5,000 ਰੁਪਏ ਦੀ ਨਜਾਇਜ਼ ਰਿਸ਼ਵਤ ਹਾਸਲ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਉਕਤ ਪੁਲਿਸ ਮੁਲਾਜ਼ਮ ਵੱਲੋ 5000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਸਾਬਤ ਹੋਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪੁਲੀਸ ਮੁਲਾਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Written By
The Punjab Wire