ਅੰਮ੍ਰਿਤਸਰ ਹਸਪਤਾਲ ‘ਚ ਰੈਫਰ ਕੀਤੇ ਮਰੀਜ਼ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਫਿਰ ਨੈਸ਼ਨਲ ਹਾਈਵੇ ‘ਤੇ ਲਗਾਇਆ ਧਰਨਾ, ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ
ਪਰਿਵਾਰ ਦੇ ਸਮਰਥਨ ‘ਚ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂ
ਗੁਰਦਾਸਪੁਰ, 27 ਸਤੰਬਰ 2024 (ਦੀ ਪੰਜਾਬ ਵਾਇਰ)। ਬੀਤੇ ਦਿਨ ਬਟਾਲਾ ਰੋਡ ‘ਤੇ ਸਥਿਤ ਹਸਪਤਾਲ ‘ਚ ਇਕ ਮਰੀਜ਼ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਮਰੀਜ਼ ਦੀ ਮੌਤ ਹੋ ਗਈ ਹੈ। ਰੋਸ਼ ਦੇ ਚਲਦੇ ਇੱਕ ਵਾਰ ਫਿਰ ਮ੍ਰਿਤਕ ਦੇ ਵਾਰਸਾਂ ਨੇ ਨੈਸ਼ਨਲ ਹਾਈਵੇਅ ਬੱਬਰੀ ਬਾਈਪਾਸ ’ਤੇ ਧਰਨਾ ਦਿੱਤਾ ਅਤੇ ਡਾਕਟਰਾਂ ’ਤੇ ਇਲਾਜ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਰਿਵਾਰ ਦੀ ਹਮਾਇਤ ਵਿੱਚ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਰੋਸ ਪ੍ਰਗਟ ਕੀਤਾ।
ਉਧਰ ਪ੍ਰਸ਼ਾਸਨ ਵੱਲੋਂ ਐਸਡੀਐਮ ਗੁਰਦਾਸਪੁਰ ਵੱਲੋਂ ਮੌਕੇ ਤੇ ਧਰਨਾ ਵਾਲੀ ਥਾਂ ਤੇ ਸ਼ਾਮ ਨੂੰ ਪਹੁੰਚ ਕੀਤੀ ਗਈ ਅਤੇ ਦੱਸਿਆ ਗਿਆ ਕਿ ਇਸ ਸੰਬੰਧੀ ਪ੍ਰਸ਼ਾਸ਼ਨ ਵੱਲੋ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਇਸ ਸੰਬੰਧੀ ਕਾਰਵਾਈ ਕੀਤੀ ਜਾਵੇਗੀ। ਪਰ ਧਰਨੇ ਦੇ ਰਹੇ ਲੋਕਾਂ ਵੱਲੋਂ ਇਸ ਮੰਗ ਨੂੰ ਮੰਨਣ ਤੋਂ ਇੰਨਕਾਰ ਕਰਦੇ ਹੋਏ ਪਹਿਲ੍ਹਾਂ ਦੋਸ਼ੀ ਡਾਕਟਰ ਖਿਲਾਫ਼ ਕਾਰਵਾਈ ਦੀ ਮੰਗ ਤੇ ਅੜ੍ਹੇ ਰਹੇ। ਇਸ ਸੰਬੰਧੀ ਰੰਜੀਤ ਕਾਹਲੋਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਪਹਿਲ੍ਹਾ ਪਰਚਾ ਦਰਜ ਕੀਤਾ ਜਾਵੇ ਅਤੇ ਬਾਅਦ ਵਿੱਚ ਕੋਈ ਕਾਰਵਾਈ ਕੀਤੀ ਜਾਵੇ।
ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਤੇ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ।
ਪੁਰਾਣੀ ਖਬਰ ਪੜ੍ਹਨ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ