ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ-ਐਸ ਡੀ ਐਮ ਜਸਪਿੰਦਰ ਸਿੰਘ
ਐਸ. ਡੀ. ਐਮ ਦੀਨਾਨਗਰ ਵਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਗਿਆ ਪ੍ਰੇਰਿਤ
ਦੀਨਾਨਗਰ, 27 ਸਤੰਬਰ 2024 (ਦੀ ਪੰਜਾਬ ਵਾਇਰ )। ਦੀਨਾਨਗਰ ਸਬ ਡਵੀਜ਼ਨ ਦੇ ਨਵ-ਨਿਯੁਕਤ ਐਸਡੀਐਮ ਸ੍ਰੀ ਜਸਪਿੰਦਰ ਸਿੰਘ ਅਤੇ ਏਸੀਪੀ ਦਿਲਪ੍ਰੀਤ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਦੇ ਪਿੰਡ ਬਹਿਰਾਮਪੁਰ, ਉੱਚਾ ਧਕਾਲਾ, ਬਾਹਮਣੀ ਅਤੇ ਰੰਗੜ ਪਿੰਡੀ ਵਿਖੇ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਨਾਇਬ ਤਹਸੀਲਦਾਰ ਸੁਖਵਿੰਦਰ ਸਿੰਘ, ਡਾ .ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਮੋਹਣ ਸਿੰਘ ਵਾਹਲਾ ਖੇਤੀਬਾੜੀ ਵਿਸਥਾਰ ਅਫਸਰ ਗਾਹਲੜੀ ਠਾਕਰ ਰਵਿੰਦਰ ਸਿੰਘ ਕਾਨੂੰਗੋ ਅਸ਼ੋਕ ਕੁਮਾਰ., ਪਟਵਾਰੀ ਜੋਗਿੰਦਰਪਾਲ ਐਸ ਐਚ ਓ ਬਹਿਰਾਮਪੁਰ ਸਮੇਤ ਵੱਖ ਵੱਖ ਪਿੰਡਾਂ ਦਾ ਕਿਸਾਨ ਮੋਜੂਦ ਸਨ।
ਇਸ ਮੌਕੇ ਐਸ ਐਸਡੀਐਮ ਜਸਪਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਚਲਦਿਆਂ ਅੱਜ ਦੀਨਾਨਗਰ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨੁੱਕੜ ਮੀਟਿੰਗਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਬਹਿਰਾਮਪੁਰ ਵਿੱਚ ਖੇਤੀਬਾੜੀ ਵਿਸਥਾਰ ਅਫਸਰ ਮੋਹਣ ਸਿੰਘ ਵਾਹਲਾ ਦੀ ਅਗਵਾਈ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ ਜਿਸ ਵਿੱਚ 85 ਕਿਸਾਨਾਂ ਨੇ ਹਿਸਾ ਲਿਆ l
ਇਸ ਮੌਕੇ ਐਸਡੀਐਮ ਦੀਨਾਨਗਰ ਵਲੋਂ ਕਿਸਾਨਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਾਣ ਲਿਆ ਗਿਆ।