ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ
  • PublishedSeptember 27, 2024

ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 27 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

Written By
The Punjab Wire