ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਪੰਚ, ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਪੰਚ, ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ
  • PublishedSeptember 27, 2024

ਹੁਸ਼ਿਆਰਪੁਰ, 27 ਸਤੰਬਰ 2024 (ਦੀ ਪੰਜਾਬ ਵਾਇਰ)। ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ 15 ਅਕਤੂਬਰ 2024 (ਮੰਗਲਵਾਰ) ਨੂੰ ਹੋਣਗੀਆਂ। ਚੋਣਾਂ ਦੌਰਾਨ ਅਮਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਰੂਰੀ ਕਦਮ ਉਠਾਏ ਗਏ ਹਨ।

 ਇਸੇ ਕੜੀ ਵਿਚ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾਂ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕਰਦੇ ਹੋਏ 15 ਅਕਤੂਬਰ 2024 ਨੂੰ ਪੈਣ ਵਾਲੀਆਂ ਸਰਪੰਚ ਅਤੇ ਪੰਚ ਦੀਆਂ ਵੋਟਾਂ ਦੌਰਾਨ ਸਾਰੇ ਵੋਟ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ 15 ਅਕਤੂਬਰ 2024 ਦੇ ਦਿਨ ਲਾਗੂ ਰਹੇਗਾ।

Written By
The Punjab Wire