ਗੁਰਦਾਸਪੁਰ

ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਵਲੋਂ ਹੋਟ ਸਪੋਟ ਪਿੰਡਾਂ ਦਾ ਦੌਰਾ

ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਵਲੋਂ ਹੋਟ ਸਪੋਟ ਪਿੰਡਾਂ ਦਾ ਦੌਰਾ
  • PublishedSeptember 28, 2024

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਗੁਰਦਾਸਪੁਰ, 28 ਸਤੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐਸਡੀਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੈਖੋ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਨਾਲ ਬਲਾਕ ਦੇ ਹੋਟ ਸਪੋਟ ਪਿੰਡਾ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਐਸ ਐਸਡੀਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਟੀਮਾਂ ਵਲੋਂ ਪਿੰਡ ਸ਼ਾਹਪੁਰ ਜਾਜਨ, ਦੇਹੜ ਗਵਾਰ ਸਮੇਤ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਲਿਆ ਗਿਆ।

Written By
The Punjab Wire