Close

Recent Posts

ਗੁਰਦਾਸਪੁਰ

ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਅਕਾਲੀ ਵਰਕਰਾਂ ਦੀ 30 ਸਤੰਬਰ (ਸੋਮਵਾਰ) ਨੂੰ ਹੋਵੇਗੀ ਅਹਿਮ ਮੀਟਿੰਗ- ਬੱਬੇਹਾਲੀ

ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਅਕਾਲੀ ਵਰਕਰਾਂ ਦੀ 30 ਸਤੰਬਰ (ਸੋਮਵਾਰ) ਨੂੰ ਹੋਵੇਗੀ ਅਹਿਮ ਮੀਟਿੰਗ- ਬੱਬੇਹਾਲੀ
  • PublishedSeptember 28, 2024

ਗੁਰਦਾਸਪੁਰ, 28 ਸਤੰਬਰ 2024(ਦੀ ਪੰਜਾਬ ਵਾਇਰ)। ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਨਾਲ ਸੰਬੰਧਿਤ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਆਗੂਆਂ ਦੀ ਅਹਿਮ ਮੀਟਿੰਗ 30 ਸਤੰਬਰ ਨੂੰ ਪਿੰਡ ਬੱਬੇਹਾਲੀ ਦੇ ਪ੍ਰੀਤ ਪੈਲੇਸ ਵਿਖੇ ਸ਼ਾਮ 3 ਵਜੇ ਹੋਵੇਗੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਲਕਾ ਗੁਰਦਾਸਪੁਰ ਨਾਲ ਸੰਬੰਧਿਤ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਵਰਕਰਾਂ ਨੂੰ ਲਾਮਬੱਧ ਕਰਨ ਅਤੇ ਹੋਰ ਪਰੇਸ਼ਾਨੀਆਂ ਦਾ ਹੱਲ ਕਰਨ ਲਈ ਇਹ ਅਹਿਮ ਮੀਟਿੰਗ ਬੁਲਾਈ ਗਈ ਹੈ। ਉਨਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ।

Written By
The Punjab Wire