Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ: ਛੁੱਟੀ ਮਿਲਦੇ ਹੀ ਐਕਸ਼ਨ ਵਿੱਚ ਸੀਐਮ, ਅੱਜ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ: ਛੁੱਟੀ ਮਿਲਦੇ ਹੀ ਐਕਸ਼ਨ ਵਿੱਚ ਸੀਐਮ, ਅੱਜ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਮੀਟਿੰਗ
  • PublishedSeptember 29, 2024

ਚੰਡੀਗੜ੍ਹ, 29 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਆਪਣੇ ਕਾਫਲੇ ਨਾਲ ਹਸਪਤਾਲ ਛੱਡ ਕੇ ਹੁਣ ਆਪਣੇ ਘਰ ਪਹੁੰਚ ਗਿਏ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ 26 ਸਤੰਬਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਇਸ ਦੇ ਨਾਲ ਹੀ ਹਸਪਤਾਲ ‘ਚੋਂ ਨਿਕਲਦੇ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਆ ਗਏ ਹਨ ਅਤੇ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਵੱਡੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਮੰਡੀਆਂ ਵਿੱਚ ਖਰੀਦ ਦੇ ਮੁੱਦੇ ਨੂੰ ਲੈ ਕੇ ਬੁਲਾਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ‘ਚ ਮੁੱਖ ਮੰਤਰੀ ਮੰਡੀਆਂ ‘ਚ ਵਿਵਸਥਾ ਸੁਧਾਰਨ ਲਈ ਸਖਤ ਆਦੇਸ਼ ਦੇ ਸਕਦੇ ਹਨ।

ਅੱਜ ਸਵੇਰੇ ਕਈ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਇਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ।

Written By
The Punjab Wire