Close

Recent Posts

ਗੁਰਦਾਸਪੁਰ

ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਹੋਟ ਸਪਾਟ ਪਿੰਡਾਂ ਦਾ ਦੌਰਾ

ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਹੋਟ ਸਪਾਟ ਪਿੰਡਾਂ ਦਾ ਦੌਰਾ
  • PublishedSeptember 29, 2024

ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਦੀ ਸੰਭਾਲ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ ਬਾਰੇ ਕੀਤਾ ਪ੍ਰੇਰਿਤ

ਗੁਰਦਾਸਪੁਰ, 29 ਸਤੰਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਪਰਾਲੀ/ਨਾੜ ਨਾ ਸਾੜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਜ ਪਿੰਡ ਕਾਲੂਵਾਲ, ਨਾਸਰਕੇ ਅਤੇ ਹੋਟ ਸਪੋਟ ਪਿੰਡ ਸਾਰਚੂਰ ਦਾ ਦੌਰਾ ਕੀਤਾ ਗਿਆ। ਇਨਾਂ ਪਿੰਡਾਂ ਦੇ ਨੰਬਰਦਾਰ ਅਤੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਲੱਸਟਰ ਇੰਚਾਰਜ ਗੋਬਿੰਦ ਜੇ.ਈ ਅਤੇ ਨੋਡਲ ਅਫਸਰ ਅਸ਼ਮਿੰਦਰ ਕੋਰ, ਏ.ਐਸ.ਆਈ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ,ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡਾਂ ਖਾਸਕਰਕੇ ਹੋਟ ਸਪਾਟ ਪਿੰਡਾਂ, ਜਿਥੇ ਪਿਛਲੇ ਸਾਲ ਨਾੜ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਵਿੱਚ ਦੇ ਪਿੰਡ ਦੇ ਨੰਬਰਦਾਰਾਂ,ਮੋਹਤਬਰਾਂ ਅਤੇ ਕਿਸਾਨਾਂ ਨਾਲ ਮਿਲ ਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਰਾਲੀ ਦੀ ਸੰਭਾਲ ਲਈ ਵਿਭਾਗ ਪਾਸ ਮੋਜੂਦ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬੇਲਰ, ਸੁਪਰਸੀਡਰ ਆਦਿ ਉਪਲੱਬਧ ਹੈ, ਬਾਰੇ ਜਾਗਰੂਕ ਕੀਤਾ ਦਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਵਿਸਥਾਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ।

Written By
The Punjab Wire