ਕਲਾਨੌਰ (ਗੁਰਦਾਸਪੁਰ), 30 ਸਤੰਬਰ 2024 (ਰਾਜਨ ਸ਼ਰਮਾ)। ਪੰਚਾਇਤ ਦੀਆਂ ਚੋਣਾਂ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਲਗਾਏ ਗਏ ਦੋਸ਼ਾ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਿੱਚਕਾਰ ਤਕਰਾਰ ਹੋ ਗਈ। ਇਸ ਮੌਕੇ ਬੀ.ਡੀ.ਪੀ.ਓ ਦਫ਼ਤਰ ਦੇ ਬਾਹਰ ਦੋਨਾਂ ਧਿਰਾ ਵੱਲੋਂ ਇੱਕ ਦੂਜੇ ਖਿਲਾਫ਼ ਨਾਰੇਬਾਜੀ ਵੀ ਕੀਤੀ ਗਈ। ਬਾਅਦ ਵਿੱਚ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਦੌਨਾਂ ਧਿਰਾ ਨੂੰ ਸਾਂਤ ਕਰਵਾਇਆ ਗਿਆ।
ਇਸ ਸਬੰਧੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਦੇ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਬੀਡੀਪੀਓ ਮੈਡਮ ਨੂੰ ਮਿਲ ਕੇ ਬਾਹਰ ਜਾ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਅਤੇ ਕਾਂਗਰਸੀ ਵਰਕਰਾਂ ਨਾਲ ਆਪਸ ਵਿੱਚ ਉਲਝ ਗਏ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।
ਉਧਰ ਇਸ ਮੌਕੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਲਾਕ ਕਲਾਨੌਰ ‘ਚ ਸੰਸਦ ਮੈਂਬਰ ਆਏ ਸਨ ਅਤੇ ਅਧਿਕਾਰੀਆਂ ਤੇ ਦਬਾਅ ਬਣਾਇਾ ਜਾ ਰਿਹਾ ਹੈ। ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨਾ ਵਰਕਰਾਂ ਵਿਚਕਾਰ ਟਕਰਾਅ ਸ਼ੁਰੂ ਹੋਇਆ ਸੀ।
ਇਸ ਮੌਕੇ ਜਦੋਂ ਐਸਪੀ ਹੈੱਡ ਕੁਆਟਰ ਜੁਗਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਸਮਝਾ ਕੇ ਮੱਲ ਨੂੰ ਸ਼ਾਂਤ ਕੀਤਾ ਗਿਆ ਹੈ।