Close

Recent Posts

ਗੁਰਦਾਸਪੁਰ

ਝੋਨੇ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਿਆਰ, 8 ਲੱਖ 4 ਹਜ਼ਾਰ ਮੀਟਰਕ ਟਨ ਖਰੀਦ ਦਾ ਟੀਚਾ

ਝੋਨੇ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਿਆਰ, 8 ਲੱਖ 4 ਹਜ਼ਾਰ ਮੀਟਰਕ ਟਨ ਖਰੀਦ ਦਾ ਟੀਚਾ
  • PublishedSeptember 30, 2024

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਗੁਰਦਾਸਪੁਰ, 30 ਸਤੰਬਰ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਨਾਲ ਸੁੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਲੂ ਸੀਜ਼ਨ ਦੌਰਾਨ 8 ਲੱਖ 4 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਅੰਦਰ ’ਚ 92 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਸਪ, ਵੇਅਰਹਾਊਸ, ਮਾਰਕਫੈੱਡ, ਐੱਫ.ਸੀ.ਆਈ. ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਸ਼ੈੱਡ, ਪੀਣ ਵਾਲੇ ਪਾਣੀ, ਲਾਈਟ, ਪਖਾਨੇ ਆਦਿ ਸਮੇਤ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਗਏ ਹਨ ।

ਡਿਪਟੀ ਕਮਿਸ਼ਨਰ ਨੇ ਖੁਰਾਕ ਤੇ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਖ਼ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 48 ਘੰਟੇ ਅੰਦਰ ਅਦਾਇਗੀ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ , ਫ਼ਸਲ ਦੀ ਢੋਆ-ਢੁਆਈ ਅਤੇ ਲੇਬਰ ਦੇ ਪ੍ਰਬੰਧ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਰਹਿੰਦ ਖੂੰਦ/ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿਚ ਹੀ ਖੇਤੀਸੰਦਾਂ ਨਾਲ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵਿਭਾਗ ਵਲੋਂ ਸਬਸਿਡੀ ‘ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਵੀ ਜਾਗਰੂਕ ਕਰਨ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ।

Written By
The Punjab Wire