Close

Recent Posts

ਗੁਰਦਾਸਪੁਰ

ਪੰਚਾਇਤੀ ਚੋਣਾਂ ਸਬੰਧੀ ਅੱਜ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ

ਪੰਚਾਇਤੀ ਚੋਣਾਂ ਸਬੰਧੀ ਅੱਜ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ
  • PublishedOctober 1, 2024

ਹੁਣ ਤੱਕ ਕੁੱਲ 221 ਸਰਪੰਚ ਅਤੇ 496 ਪੰਚ ਲਈ ਭਰੀਆਂ ਗਈਆਂ ਨਾਮਜ਼ਦਗੀਆਂ

ਗੁਰਦਾਸਪੁਰ, 1 ਅਕਤੂਬਰ 2024 (ਦੀ ਪੰਜਾਬ ਵਾਇਰ )। ਪੰਚਾਇਤੀ ਚੋਣਾਂ ਸਬੰਧੀ ਅੱਜ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ, ਜਿਸ ਤਹਿਤ ਹੁਣ ਤੱਕ ਕੁੱਲ 221 ਸਰਪੰਚ ਅਤੇ 496 ਪੰਚ ਦੇ ਲਈ ਨਾਜ਼ਦਗੀਆਂ ਭਰੀਆਂ ਗਈਆਂ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਨਿਥਾਰਿਤ ਥਾਵਾਂ ‘ਤੇ ਭਰੀਆ ਜਾ ਸਕਣਗੀਆਂ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Written By
The Punjab Wire