Close

Recent Posts

ਪੰਜਾਬ ਮੁੱਖ ਖ਼ਬਰ

ਕਾਂਗਰਸੀ ਆਗੂਆ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਆਪ ਆਗੂਆ ਨੇ ਕੀਤੀ ਨਿੰਦਾ

ਕਾਂਗਰਸੀ ਆਗੂਆ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਆਪ ਆਗੂਆ ਨੇ ਕੀਤੀ ਨਿੰਦਾ
  • PublishedOctober 1, 2024

ਕਿਹਾ ਆਮ ਲੋਕਾਂ ਨੂੰ ਕੀ ਦੇਣਾ ਚਾਹੁੰਦੇ ਹਨ ਸੰਦੇਸ਼, ਚੋਣ ਆਯੋਗ ਨੂੰ ਕਾਰਵਾਈ ਕਰਨ ਦੀ ਮੰਗ

ਗੁਰਦਾਸਪੁਰ, 01 ਅਕਤੂਬਰ 2024 (ਦੀ ਪੰਜਾਬ ਵਾਇਰ)। ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਿਖੇ ਕਾਂਗਰਸੀ ਆਗੂਆ ਵੱਲੋਂ ਕੀਤੇ ਗਏ ਹੰਗਾਮੇ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਆਮ ਆਦਮੀ ਪਾਰਟੀ ਦੇ ਆਗੂਆ ਨੇ ਕਰੜੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ।

ਇੱਕ ਸਥਾਨਕ ਰੈਸਟੋਰੈਂਟ ਵਿੱਚ ਪੱਤਰਕਾਰ ਮਿਲਣੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਇੱਕਠ ਕੀਤਾ ਗਿਆ। ਇਸ ਮੌੌਕੇ ਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਬਲਬੀਰ ਸਿੰਘ ਪੰਨੂੰ, ਆਪ ਦੇ ਜਿਲਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਸ਼ਾਮਿਲ ਹੋਏ।

ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਅੱਜ ਮੰਗਲਵਾਰ ਨੂੰ ਕਾਂਗਰਸੀ ਆਗੂਆ ਵੱਲੋਂ ਡੀਸੀ ਦਫ਼ਤਰ ਅੰਦਰ ਜਾ ਕੇ ਵਰਤੀ ਗਈ ਸ਼ਬਦਾਵਲੀ ਦੀ ਕਰੜੇ ਸ਼ਬਦਾ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਉਕਤ ਆਗੂਆ ਵੱਲੋਂ ਡੀਸੀ ਦਫ਼ਤਰ ਦੀ ਤੌਹਿਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ, ਇੱਕ ਬਹੁਤ ਹੀ ਸਤਿਕਾਰਯੋਗ ਅਤੇ ਪ੍ਰਸ਼ਾਸਨਿਕ ਅਹੁਦਾ ਹੈ ਅਤੇ ਹਰ ਇੱਕ ਨੂੰ ਇਸ ਅਹੁਦੇ ਦਾ ਮਾਣ ਰੱਖਣਾ ਚਾਹੀਦਾ ਹੈ। ਇਹ ਬੌਖਲਾ ਗਏ ਹਨ, ਜਿਸ ਦਾ ਕਾਰਨ ਸਰਪੰਚਾ ਲਈ ਉਮੀਦਵਾਰਾਂ ਦਾ ਨਾ ਮਿਲਣਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕਾਂਗਰਸੀ ਆਗੂ ਆਮ ਜਨਤਾ ਨੂੰ ਕੀ ਸੰਦੇਸ਼ ਦੇਣਾ ਚਾਹੁੰਦੇ ਹਨ।

ਇਸ ਮੌਕੇ ਤੇ ਉਕਤ ਆਗੂਆ ਵੱਲੋਂ ਕਿਹਾ ਗਿਆ ਕਿ ਕਾਂਗਰਸ ਲੀਡਰਸ਼ਿਪ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ ਜੋ ਆਮ ਆਦਮੀ ਪਾਰਟੀ ਵੱਲੋਂ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਇਸ ਵਕਤ ਚੋਣ ਜਾਬਤਾ ਲੱਗਾ ਹੋਇਆ ਹੈ ਅਤੇ ਉਹ ਮੰਗ ਕਰਦੇ ਹਨ ਕਿ ਉਕਤ ਆਗੂਆ ਖਿਲਾਫ਼ ਕਾਰਵਾਈ ਕੀਤੀ ਜਾਵੇ।

ਪੁਰਾਣੀ ਖ਼ਬਰ ਪੜਨ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ

ਡੀਸੀ ਦਫ਼ਤਰ ਗੁਰਦਾਸਪੁਰ ਚ ਕਾਂਗਰਸੀ ਆਗੂਆਂ ਦਾ ਪ੍ਰਸ਼ਾਸ਼ਨ ਖਿਲਾਫ਼ ਤਲਖ਼ ਰਵਇਆ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਡੀ.ਸੀ ਦਫ਼ਤਰ ਯੂਨੀਅਨ ਗੁਰਦਾਸਪੁਰ ਨੇ ਪਾਇਆ ਮਤਾ, ਰਾਜਨੀਤਿਕ ਆਗੂਆ ਵੱਲੋਂ ਕੀਤੇ ਗਏ ਹੰਗਾਮੇ ਦੀ ਕੜੇ ਸ਼ਬਦਾਂ ਵਿੱਚ ਕੀਤੀ ਨਿਖੇਦੀ
https://thepunjabwire.com/?p=443877

Written By
The Punjab Wire