ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ‘ਉੱਨਤ ਕਿਸਾਨ’ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ
ਬਟਾਲਾ, 4 ਅਕਤੂਬਰ 2024 (ਦੀ ਪੰਜਾਬ ਵਾਇਰ)। ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋਂੜੀਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ, ਇਸ ਲਈ ਕਿਸਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਖੇਤੀ ਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜ੍ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ‘ਉੱਨਤ ਕਿਸਾਨ’ ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ ਅਤੇ ਕਿਸਾਨ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ‘ਉੱਨਤ ਕਿਸਾਨ‘ਐਪ ਖਾਸ ਕਰਕੇ ਛੋਟੇ ਕਿਸਾਨਾਂ ਲਈ ਇਹ ਮਸ਼ੀਨਾਂ ਵਧੇਰੇ ਪਹੁੰਚ ਵਿੱਚ ਹੋ ਜਾਣਗੀਆਂ। ਇਸ ਮੋਬਾਈਲ ਐਪਲੀਕੇਸਨ ਨਾਲ ਕਿਸਾਨ ਆਪਣੇ ਆਸ-ਪਾਸ ਦੇ ਉਪਲਬਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨ, ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ।