ਗੁਰਦਾਸਪੁਰ

ਜੇਕਰ ਸਿਆਸੀ ਦਬਾਅ ਹੇਠ ਗਲਤ ਤਰੀਕੇ ਨਾਲ ਕਾਂਗਰਸੀ ਵਰਕਰਾਂ ਦੇ ਪਰਚੇ ਰੱਦ ਕੀਤੇ ਗਏ ਤਾਂ ਚੱਕਿਆ ਜਾਵੇਗਾ ਵੱਡਾ ਕਦਮ- ਵਿਧਾਇਕ ਪਾਹੜਾ

ਜੇਕਰ ਸਿਆਸੀ ਦਬਾਅ ਹੇਠ ਗਲਤ ਤਰੀਕੇ ਨਾਲ ਕਾਂਗਰਸੀ ਵਰਕਰਾਂ ਦੇ ਪਰਚੇ ਰੱਦ ਕੀਤੇ ਗਏ ਤਾਂ ਚੱਕਿਆ ਜਾਵੇਗਾ ਵੱਡਾ ਕਦਮ- ਵਿਧਾਇਕ ਪਾਹੜਾ
  • PublishedOctober 4, 2024

ਗੁਰਦਾਸਪੁਰ, 4 ਅਕਤੂਬਰ 2024 (ਦੀ ਪੰਜਾਬ ਵਾਇਰ)। ਸ਼ੁੱਕਰਵਾਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਗੁਰਦਾਸਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਨੀਵਾਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਿਆਸੀ ਦਬਾਅ ਹੇਠ ਉਨ੍ਹਾਂ ਦੇ ਕਿਸੇ ਵੀ ਵਰਕਰ ਦੇ ਕਾਗਜ ਰੱਦ ਕੀਤੇ ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਵਰਕਰਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਆਪਣੀ ਅਤੇ ਆਪਣੇ ਵਰਕਰਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਹਲਕੇ ਦੇ 100 ਫੀਸਦੀ ਪਿੰਡਾਂ ਤੋਂ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਹਾਸਲ ਕੀਤੀ ਹੈ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਪਹਿਲਾਂ ਵਾਂਗ ਪ੍ਰਸ਼ਾਸਨਿਕ ਅਧਿਕਾਰੀ ਸਿਆਸੀ ਦਬਾਅ ਹੇਠ ਜਾਂਚ ਦੌਰਾਨ ਕੁਝ ਗਲਤ ਕਰ ਸਕਦੇ ਹਨ। ਜਿਸ ਕਾਰਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਕੁਝ ਹੋਇਆ ਤਾਂ ਉਹ ਇਸ ਤੋਂ ਵੀ ਵੱਡਾ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ

Written By
The Punjab Wire