ਗੁਰਦਾਸਪੁਰ,5 ਅਕਤੂਬਰ 2024 (ਦੀ ਪੰਜਾਬ ਵਾਇਰ)। ਡਾ. ਅਭਿਨਵ ਤ੍ਰਿਖਾ, ਸੈਕਰਟਰੀ, ਹੈਲਥ ਐਂਡ ਫੈਮਲੀ ਵੈਲਫੇਅਰ, ਪੰਜਾਬ, ਚੰਡੀਗੜ੍ਹ ਨੂੰ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਗ੍ਰਾਮ ਪੰਚਾਇਤ ਚੋਣਾਂ-2024 ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਚੋਣ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਡਾ. ਅਭਿਨਵ ਤ੍ਰਿਖਾ, ਸੈਕਰਟਰੀ ਹੈਲਥ ਐਂਡ ਫੈਮਲੀ ਵੈਲਫੇਅਰ, ਪੰਜਾਬ ਵਲੋਂ ਕਲਾਨੌਰ,ਬਟਾਲਾ,ਸ੍ਰੀ ਹਰਗੋਬਿੰਦਪੁਰ ਸਾਹਿਬ, ਦੀਨਾਨਗਰ, ਗੁਰਦਾਸਪੁਰ ਤੇ ਧਾਰੀਵਲ ਦਾ ਦੌਰਾ ਕੀਤਾ ਗਿਆ ਤੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਅਤੇ ਲਾਇਜ਼ਨ ਅਫਸਰ ਐਕਸੀਅਨ ਹਰਜੋਤ ਸਿੰਘ ਵੀ ਮੋਜੂਦ ਸਨ।
ਡਾ. ਅਭਿਨਵ ਤ੍ਰਿਖਾ, ਸੈਕਰਟਰੀ ਹੈਲਥ ਐਂਡ ਫੈਮਲੀ ਵੈਲਫੇਅਰ, ਪੰਜਾਬ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ, ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ।