ਗੁਰਦਾਸਪੁਰ

ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਮੁੱਖ ਮੰਤਰੀ ਦਾ ਪੁਤਲਾ ਫੂਕਿਆ।

ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਮੁੱਖ ਮੰਤਰੀ ਦਾ ਪੁਤਲਾ ਫੂਕਿਆ।
  • PublishedOctober 7, 2024

ਗੁਰਦਾਸਪੁਰ, 7 ਅਕਤੂਬਰ 2024 (ਦੀ ਪੰਜਾਬ ਵਾਇਰ)। ਡੈਮੋਕਰੇਟਿਕ ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਨੇ ਪੁਲੀਸ ਚੌਕੀ ਦੀਨਾਨਗਰ ਦੇ ਬਾਹਰ ਮੁਖਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਜਿਸ ਦੀ ਪ੍ਰਧਾਨਗੀ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਗੁਰਮਿੰਦਰ ਕੌਰ ਅਤੇ ਬਲਾਕ ਪ੍ਰਧਾਨ ਸਰਬਜੀਤ ਕੌਰ ਨੇ ਕੀਤੀ ।

ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਉਪ ਚੋਣ ਦੌਰਾਨ ਜਥੇਬੰਦੀ ਨਾਲ ਮੀਟਿੰਗ ਕਰਕੇ ਵਰਕਰਾਂ ਦੀ ਸੇਵਾਮੁਕਤੀ ਦੀ ਉਮਰ ਹੱਦ ਵਧਾ ਕੇ 62 ਸਾਲ ਕਰਨ, ਕੱਟੇ ਹੋਏ ਭੱਤੇ ਬਹਾਲ ਕਰਨ, ਫੈਸੀਲੀਟੇਟਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ, 5 ਲੱਖ ਰੁਪਏ ਦਾ ਮੁਫਤ ਬੀਮਾ ਕਰਵਾਉਣ ਆਦਿ ਮੰਗਾਂ ਨੂੰ ਪ੍ਰਵਾਨ ਕੀਤਾ। ਜਿਸ ਕਾਰਨ ਅੱਜ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ, ਗਿੱਦੜਬਾਹਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਸੂਬਾਈ ਰੈਲੀਆਂ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕਰਨਗੀਆਂ। 28 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਵਿਰੋਧ ਵਿੱਚ ਜਲੰਧਰ ਵਿੱਚ ਕੀਤੀ ਜਾਣ ਵਾਲੀ ਮੈਗਾ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਊਸ਼ਾ ਦੇਵੀ, ਵੀਨਾ ਦੇਵੀ, ਰਾਣੀ ਦੇਵੀ, ਨਰੇਸ਼, ਰਣਜੀਤ ਰਾਣੀ, ਸਰਬਜੀਤ, ਗੀਤਾ ਦੇਵੀ, ਜਸਪਿੰਦਰ, ਅੰਜੂ ਬਾਲਾ, ਨਰਿੰਦਰ ਕੌਰ, ਅਮਰਜੀਤ, ਮਮਤਾ, ਹਰਜੀਤ, ਰੰਜੂ, ਰਜਨੀ ਬਾਲਾ, ਰਾਜ ਕੁਮਾਰੀ, ਸੰਤੋਸ਼ ਆਦਿ ਹਾਜ਼ਰ ਸਨ।

Written By
The Punjab Wire