ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ 2024 ਦੀ ਆਮ ਚੋਣਾ ਨੂੰ ਮੁੱਖ ਰੱਖਦੇ ਹੋਏ 15 ਅਕਤੂਬਰ (ਮੰਗਲਵਾਰ) ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਅਕਤੂਬਰ 2024 (ਦੀ ਪੰਜਾਬ ਵਾਇਰ)। ਗ੍ਰਾਮ ਪੰਚਾਇਤ 2024 ਦੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 15 ਅਕਤੂਬਰ 2024 (ਮੰਗਲਵਾਰ) ਦੀ ਪੰਜਾਬ ਰਾਜ ਵਿੱਚ ਗਜ਼ਟਿਡ ਛੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾ/ਵਿਜਿਅਕ ਅਦਾਰਿਆਂ ਲਈ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਟਮੇਂਟ ਐਕਟ -1881 ਅਧੀਨ ਘੋਸ਼ਿਤ ਕੀਤੀ ਗਈ ਹੈ।