ਚੋਣ ਆਬਜ਼ਰਬਰ ਵਲੋਂ ਪੰਚਾਇਤੀ ਚੋਣਾਂ ਦੇ ਪ੍ਰਬੰਧਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਦੇ ਪੁਖਤਾ ਪ੍ਰਬੰਧਾਂ ਤੋਂ ਕਰਵਾਇਆ ਜਾਣੂੰ
ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਮੁਸ਼ਕਿਲ ਲਈ ਦਿੱਤੇ ਨੰਬਰ ’ਤੇ ਕੀਤਾ ਜਾ ਸਕਦੈ ਸੰਪਰਕ
ਗੁਰਦਾਸਪੁਰ, 10 ਅਕਤੂਬਰ 2024 (ਦੀ ਪੰਜਾਬ ਵਾਇਰ )। ਆਗਾਮੀ ਪੰਚਾਇਤੀ ਚੋਣਾਂ-2024 ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸ੍ਰੀ ਅਮਨਦੀਪ ਬਾਂਸਲ, ਆਈ.ਏ.ਐਸ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਅੱਜ ਅਮਨਦੀਪ ਬਾਂਸਲ, ਚੋਣ ਆਬਜ਼ਰਵਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ),ਆਦਿਤਿਆ ਗੁਪਤਾ, ਸਮੂਹ ਐਸ. ਡੀ. ਐਮ .ਐਮ ਅਤੇ ਰਿਟਰਨਿੰਗ ਅਫਸਰਾਂ ਦੇ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ ਗਈ ਅਤੇ ਕਿਹਾ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਨੂੰ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵਲੋਂ ਚੋਣ ਆਬਜ਼ਰਵਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤੀ ਚੋਣਾਂ ਸਬੰਧੀ ਕੀਤੇ ਪੁਖਤਾ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਲਈ ਉਮੀਦਵਾਰ ਜਾਂ ਕੋਈ ਵੀ ਵਿਅਕਤੀ ਚੋਣ ਆਬਜ਼ਰਬਰ ਦੇ ਸੰਪਰਕ ਨੰ: 98142-95200 ’ਤੇ ਸਿੱਧਾ ਰਾਬਤਾ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਸਰਪੰਚੀ ਦੇ ਲਈ 1924 ਅਤੇ ਪੰਚੀ ਲਈ 7342 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ ਤੇ ਉਨਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ।