ਡੇਰਾ ਬਾਬਾ ਨਾਨਕ, 11 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਨੀਵਾਰ ਨੂੰ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਵਿਖੇ ਦੁਸਹਿਰਾ ਮਨਾਉਣਗੇ। ਡੇਰਾ ਬਾਬਾ ਨਾਨਕ ਦੇ ਭਗਤ ਸਿੰਘ ਸਟੇਡੀਅਮ ਵਿੱਚ ਸ਼ਨੀਵਾਰ ਨੂੰ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਦੁਸਹਿਰੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਮਾਗਮ ਦੀਆਂ ਤਿਆਰੀਆਂ ਵਿੱਚ ਰੁੱਝੇ ਨਜ਼ਰ ਆਏ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੁਸਹਿਰੇ ਮੌਕੇ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ ਅੱਜ ਦੁਸਹਿਰੇ ਵਾਲੇ ਸਥਾਨ ‘ਤੇ ਪਹੁੰਚ ਗਏ ਹਨ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਡੇਰਾ ਬਾਬਾ ਨਾਨਕ ਦੇ ਇਲਾਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ।