ਗੁਰਦਾਸਪੁਰ

ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਕੀਤੀ ਅਦਾਇਗੀ

ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਕੀਤੀ ਅਦਾਇਗੀ
  • PublishedOctober 14, 2024

ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ

ਗੁਰਦਾਸਪੁਰ, 14 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।

ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 3128 ਮੀਟਰਕ ਟਨ, ਮਾਰਕਫੈੱਡ ਵਲੋਂ 2661 ਮੀਟਰਕ ਟਨ, ਪਨਸਪ ਵਲੋਂ 2141 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1434 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਵਲੋਂ 9364 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।

Written By
The Punjab Wire