ਚੰਡੀਗੜ੍ਹ, 15 ਅਕਤੂਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜੀ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਵਿਰੁੱਧ ਸੁਣਾਏ ਗਏ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਮਰਿਯਾਦਾ ਨੂੰ ਮੁੜ ਬਹਾਲ ਕੀਤਾ ਗਿਆ ਹੈ, ਜਿਸ ਨੂੰ ਬੀਤੇ ਸਮੇਂ ਵਿੱਚ ਰਾਮ ਰਹੀਮ ਨੂੰ ਮੁਆਫ਼ੀ ਦੇਣ-ਦਵਾਉਣ ਵਾਲਿਆਂ ਨੇ ਕੁਝ ਢਾਹ ਲਾਈ ਸੀ।
ਰੰਧਾਵਾ ਨੇ ਇਸ ਫੈਸਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਦਾ ਹੈ ।
