ਪੰਜਾਬ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ
  • PublishedOctober 16, 2024

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ: ਕੇ.ਏ.ਪੀ. ਸਿਨਹਾ

ਸ਼ਹਿਰੀ ਵਿਕਾਸ ਵਿੱਚ ਪ੍ਰਮੋਟਰ ਤੇ ਡਿਵੈਲਪਰ ਅਹਿਮ ਕੜੀ ਹੈ, ਉਨ੍ਹਾਂ ਦੀ ਖੱਜਲ ਖ਼ੁਆਰ ਖਤਮ ਕਰਨਾ ਪ੍ਰਮੁੱਖ ਤਰਜੀਹ: ਰਾਹੁਲ ਤਿਵਾੜੀ

ਚੰਡੀਗੜ੍ਹ, 16 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ।ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud@gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸ. ਮੁੰਡੀਆ ਨੇ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕਿਹਾ ਕਿ ਉਹ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਵਿਕਸਤ ਕੀਤੇ ਜਾ ਰਹੇ ਪ੍ਰਾਜੈਕਟਾਂ ਵਿੱਚ ਉਥੋਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉਚ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕਰਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰੀਏ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੋਲਦਿਆਂ ਆਖਿਆ ਕਿ ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਸਰਕਾਰ ਦਾ ਇਹ ਫੈਸਲਾ ਸੂਬਾ ਵਾਸੀਆਂ ਦੀ ਭਲਾਈ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਸਰਕਾਰ ਦੀ ਇਹ ਪਹਿਲਕਦਮੀ ਅੱਗੇ ਵੀ ਜਾਰੀ ਰੱਖਦਿਆਂ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਆਦਿ ਲਗਾਏ ਜਾਣਗੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸੂਬੇ ਪ੍ਰਮੋਟਰਾਂ/ਡਿਵੈਲਪਰਾਂ ਦੇ ਰੁਕੇ ਕੰਮਾਂ ਲਈ ਇਹ ਪਹਿਲੀ ਤਰ੍ਹਾਂ ਦਾ ਕੰਮ ਲਗਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਸ਼ਹਿਰੀ ਵਿਕਾਸ ਵਿੱਚ ਅਹਿਮ ਕੜੀ ਹੈ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ।

ਰੀਅਲ ਅਸਟੇਟ ਦੀ ਕਨਫੈਡਰੇਸ਼ਨ ਵੱਲੋਂ ਜਗਜੀਤ ਸਿੰਘ ਨੇ ਸਰਕਾਰ ਦੀ ਪਹਿਲੀ ਤੇ ਨਿਵੇਕਲੀ ਪਹਿਲ ਦਾ ਸਵਾਗਤ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਅਥਾਰਟੀਆਂ ਨਾਲ ਸਬੰਧਤ ਸਰਟੀਫਿਕੇਟ ਸੌਂਪੇ ਗਏ ਅਤੇ ਮੌਕੇ ਤੋਂ ਫੀਡਬੈਕ ਵੀ ਲਈ ਗਈ ਕਿ ਉਨ੍ਹਾਂ ਕਿਹਾ ਕਿ ਕਿਸੇ ਪੜਾਅ ਵਿੱਚ ਕੋਈ ਮੁਸ਼ਕਲ ਆਈ ਹੋਵੇ।ਕੈਂਪ ਦੀ ਕਾਰਵਾਈ ਦਾ ਸੰਚਾਲਨ ਵਿਭਾਗ ਦੀ ਵਿਸ਼ੇਸ਼ ਸਕੱਤਰ ਅਪਨੀਤ ਰਿਆਤ ਨੇ ਕੀਤਾ। ਪੁੱਡਾ ਦੇ ਸੀ.ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

ਇਸ ਮੌਕੇ ਬੀ.ਡੀ.ਏ. ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਡੀ.ਏ. ਤੇ ਜੇ.ਡੀ.ਏ. ਦੇ ਸੀ.ਏ. ਅੰਕੁਰਜੀਤ ਸਿੰਘ, ਗਲਾਡਾ ਦੇ ਸੀ.ਏ. ਹਰਪ੍ਰੀਤ ਸਿੰਘ ਤੇ ਪੁੱਡਾ ਦੇ ਏ.ਸੀ.ਏ. ਇਨਾਇਤ ਵੀ ਹਾਜ਼ਰ ਸਨ।

Written By
The Punjab Wire