ਜ਼ਿਮਨੀ ਚੋਣ-ਡੇਰਾ ਬਾਬਾ ਨਾਨਕ 2024- ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਵੱਖ-ਵੱਖ ਗਠਿਤ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ
ਗੁਰਦਾਸਪੁਰ, 16 ਅਕਤੂਬਰ 2024 (ਦੀ ਪੰਜਾਬ ਵਾਇਰ )। ਸ਼੍ਰੀ ਉਮਾ ਸ਼ੁੰਕਰ ਗੁਪਤਾ, ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸੁਰਿੰਦਰ ਸਿੰਘ, ਰਾਜਪਾਲ ਸਿੰਘ ਸੇਖੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਸ਼੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਆਦਿ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਦਰਸ਼ ਚੋਣ ਜਾਬਤਾ ਨੂੰ ਲਾਗੂ ਕਰਨ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਐਕਸਪੈਂਡੀਚਰ ਮੋਨਟਰਿੰਗ ਟੀਮਾਂ ਸਥਾਪਤ ਕੀਤੀਆਂ ਗਈਆਂ ਹਨ। ਇਹ ਟੀਮਾਂ ਨਗਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਵਾਲੀਆਂ ਗੱਡੀਆਂ ਦੀ ਖੋਜ ਕਰਨਗੀਆਂ। ਇਸ ਤੋਂ ਫਲਾਈਇੰਗ ਸੁਕੈਅਡ ਟੀਮਾਂ, ਫਲਾਇੰਗ ਸੁਕੈਅਡ ਸੀ-ਵਿਜ਼ਲ, ਸਟੇਟਿਕ ਸਰਵੇਲੈਂਸ ਟੀਮਾਂ, ਅਕਾਊਟਿੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਲਿੱਕਰ ਮੋਨਟਰਿੰਗ ਟੀਮਾਂ ਤੇ ਸਹਾਇਕ ਖਰਚਾ ਆਬਜਰਵਰ ਤਾਇਨਾਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।