ਆਪ ਦੀਆਂ ਲੋਕ ਪੱਖੀ ਪਾਲਿਸੀ ਨੇ ਘਟਾਇਆ ਕਾਂਗਰਸ ਅਤੇ ਦੂਸਰੀ ਪਾਰਟੀਆਂ ਦਾ ਗ੍ਰਾਫ- ਚੇਅਰਮੈਨ ਬਹਿਲ
ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ
ਗੁਰਦਾਸਪੁਰ, 17 ਅਕਤੂਬਰ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੇ ਕਾਂਗਰਸ ਅਤੇ ਦੂਸਰੀ ਪਾਰਟੀਆਂ ਦਾ ਗ੍ਰਾਫ ਬੇਹੱਦ ਘਟਾ ਦਿੱਤਾ ਹੈ। ਜਿਸ ਦੀ ਮਿਸਾਲ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਚੋਣਾਂ ਅੰਦਰ ਵੀ ਪਹਿਲ੍ਹਾਂ ਵੇਖਣ ਨੂੰ ਮਿਲੀ ਅਤੇ ਹੁਣ ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਵੀ ਇਸ ਹਲਕੇ ਤੋਂ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜ੍ਹੇ ਉਮੀਦਵਾਰਾਂ ਨੂੰ ਜਿੱਤਾ ਕੇ ਖੁੱਦ ਸਾਬਿਤ ਕਰ ਦਿੱਤਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਆਪ ਨਾਲ ਸੰਬੰਧਿਤ ਜੇਤੂ ਉਮੀਦਵਾਰਾਂ ਸਰਪੰਚਾਂ-ਪੰਚਾਂ ਸਮੇਤ ਇੱਕ ਨਿੱਜੀ ਪੈਲੇਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।
ਪਾਹੜਾ ਪਰਿਵਾਰ ਤੇ ਵਰਦੇ ਹੋਏ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਝੂਠ ਬੋਲਣ ਵਿੱਚ ਪੀਐਚਡੀ ਕੀਤੀ ਹੈ। ਚੰਗੇ ਕੰਮਾਂ ਵਿੱਚ ਜਾਣ ਬੁੱਝ ਕੇ ਵਿਘਨ ਪਾਇਆ ਜਾਂਦਾ ਹੈ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪਹਾੜਾ ਪਰਿਵਾਰ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਪਰ ਲੋਕ ਇਨ੍ਹਾਂ ਦੇ ਜਾਲ ਵਿਚ ਫਸਣ ਵਾਲੇ ਨਹੀਂ ਹਨ। ਉਹ ਝੂਠ ਵੀ ਇੰਨੀ ਚੰਗੀ ਤਰ੍ਹਾਂ ਬੋਲਦਾ ਹੈ ਕਿ ਲੋਕ ਉਨ੍ਹਾਂ ਨੂੰ ਸੱਚ ਸਮਝਦੇ ਹਨ। ਪੰਚਾਇਤੀ ਚੋਣਾਂ ਵਿੱਚ ਵੀ ਲੋਕ ਭੰਬਲਭੂਸੇ ਵਿੱਚ ਸਨ। ਮੈਂਬਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਖਿਲਾਫ ਕਈ ਗੱਲਾਂ ਕਹੀਆਂ ਗਈਆਂ ਪਰ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਉਨ੍ਹਾਂ ਦੇ ਮੈਂਬਰ ਜਿੱਤ ਗਏ। ਕਾਂਗਰਸ ਪਾਰਟੀ ਦਾ ਕੋਈ ਵੀ ਸਰਪੰਚ ਚੋਣ ਲੜਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਨ੍ਹਾਂ ਨੇ ਪਿਛਲੀਆਂ ਪੰਚਾਇਤਾਂ ਨੂੰ ਕੁਝ ਨਹੀਂ ਦਿੱਤਾ ਸੀ। ਉਨ੍ਹਾਂ ਪਹਾੜਾ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਹਿੱਤ ਵਿੱਚ ਕੋਈ ਕੰਮ ਕੀਤਾ ਜਾਵੇ ਤਾਂ ਇਸ ਵਿੱਚ ਵਿਘਨ ਨਾ ਪਾਇਆ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਹੁਣ ਆਪਣੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ। ਵਿਕਾਸ ਕਾਰਜਾਂ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਹਰ ਵਿਤਕਰੇ ਤੋਂ ਉਪਰ ਉਠ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਤੋਂ ਇਲਾਵਾ ਹੋਰ ਪਾਰਟੀਆਂ ਦਾ ਗ੍ਰਾਫ ਲਗਾਤਾਰ ਡਿੱਗਦਾ ਰਿਹਾ ਅਤੇ ਇਹ ਭਵਿੱਖ ਵਿੱਚ ਵੀ ਡਿੱਗਦਾ ਰਹੇਗਾ। ਸਖ਼ਤ ਮਿਹਨਤ ਸਦਕਾ ਲੋਕ ਸਭਾ ਚੋਣਾਂ ਵਿੱਚ 6 ਹਜ਼ਾਰ ਵੋਟਾਂ ਦਾ ਵਾਧਾ ਹੋਇਆ ਹੈ। ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਜਾਵੇਗਾ। ਪਿਛਲੇ ਪੰਜ ਸਾਲਾਂ ਵਿੱਚ ਪਿੰਡ ਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਪੈਸਾ ਆਇਆ ਹੈ ਪਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਹੁਣ ਪਿੰਡਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਇਹ ਪੈਸਾ ਕਿਸੇ ਸਰਕਾਰ ਦਾ ਨਹੀਂ ਹੈ, ਸਗੋਂ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਹੈ, ਜਿਸ ਨੂੰ ਮੁੜ ਲੋਕਾਂ ਦੇ ਵਿਕਾਸ ਲਈ ਵਰਤਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਉਣ ਲਈ ਕੇਕ ਵੀ ਕੱਟਿਆ।