ਗੁਰਦਾਸਪੁਰ

ਜਦੋ, ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ, ਖੇਤ ਵਿੱਚ ਪਰਾਲੀ ਸੜਨ ਦਾ ਪਤਾ ਲੱਗਣ ‘ਤੇ ਖੁਦ ਮੌਕੇ ‘ਤੇ ਪਹੁੰਚੇ, ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ

ਜਦੋ, ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ, ਖੇਤ ਵਿੱਚ ਪਰਾਲੀ ਸੜਨ ਦਾ ਪਤਾ ਲੱਗਣ ‘ਤੇ ਖੁਦ ਮੌਕੇ ‘ਤੇ ਪਹੁੰਚੇ, ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ
  • PublishedOctober 19, 2024

ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਗੁਰਦਾਸਪੁਰ, 19 ਅਕਤੂਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਸਮੁੱਚਾ ਜਿ਼ਲ੍ਹਾ ਪ੍ਰਸ਼ਾਸਨ ਵਿਸ਼ੇਸ ਉਪਰਾਲੇ ਕਰ ਰਿਹਾ ਹੈ, ਕਿਸਾਨ ਵੀਰਾਂ ਤੋਂ ਵੀ ਸਹਿਯੋਗ ਵੀ ਮਿਲ ਰਿਹਾ ਹੈ ਅਤੇ ਜਦ ਕਿਤੇ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਨੂੰ ਸਮਝਾਉਣ ਲਈ ਵੀ ਯਤਨ ਕੀਤੇ ਗਏ ਹਨ।

ਅਜਿਹਾ ਹੀ ਮਾਮਲੇ ਬਟਾਲਾ ਨੇੜੇ ਪਿੰਡ ਸਰੂਪਵਾਲੀ ਦਾ ਸਾਹਮਣੇ ਆਇਆ, ਜਿੱਥੇ ਪਰਾਲੀ ਸਾੜੇ ਜਾਣ ਦਾ ਪਤਾ ਲੱਗਣ ‘ਤੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਖੁਦ ਮੌਕੇ ‘ਤੇ ਪਹੁੰਚੇ ਤੇ ਫਾਇਰ ਬਿਰਗੇਡ ਦੀ ਸਹੂਲਤ ਨਾਲ ਖੇਤ ਵਿੱਚੋਂ ਅੱਗ ਬੁਝਾਈ। ਇਸ ਮੌਕੇ ਨਾਇਬ ਤਹਿਸੀਲਦਾਰ, ਸਬੰਧਤ ਵਿਭਾਗਾਂ ਦੇ ਅਤੇ ਪੁਲਿਸ ਅਧਿਕਾਰੀ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਤੇ ਚੰਗੇ ਨਤੀਜੇ ਨਿਕਲੇ ਹਨ ਅਤੇ ਇਸ ਵਾਰ ਜਿਆਦਾਤਰ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਤਰੀਕਿਆਂ ਨਾਲ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਆਸਾਨੀ ਨਾਲ ਖੇਤੀ ਮਸ਼ੀਨਰੀ ਲਈ ਪਾਬੰਦ ਕੀਤੇ ਗਏ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।

Written By
The Punjab Wire